ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਸ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਸਮੁੱਚੇ ਮੁਲਾਜ਼ਮਾਂ ਨਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਥੋਂ ਦੇ ਮੀਟਿੰਗ ਹਾਲ ਵਿਖੇ ਅੱਜ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਮੀਟਿੰਗ ਦੌਰਾਨ ਸਿੰਘ ਸਾਹਿਬਾਨ ਨੇ ਹਾਜ਼ਰ ਸਮੂਹ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਸੁਣੀਆਂ ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਕਰਦੇ ਹੋਏ ।
11-10-2026