11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁਲਾਜ਼ਮਾਂ ਨਾਲ ਵਾਅਦਾ ਕਰਕੇ ਮੁੱਕਰੀ ਸਰਕਾਰ 60 ਦਿਨਾਂ ਬਾਅਦ ਵੀ ਨਿਯੁਕਤੀ ਪੱਤਰ ਗਾਇਬ ! ਕਪਿਲ ਮਹਿੰਦਲੀ ਦੀ ਦੋ-ਟੁੱਕ—ਕਾਨੂੰਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਤੱਕ ਜਾਰੀ ਰਹੇਗੀ ਜੱਦੋਜਹਿਦ

ਨੰਗਲ, 10 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਚੁਅਲ ਨਿਯੁਕਤੀ ਪ੍ਰਣਾਲੀ ਵਿਚ ਲਿਆਉਣ ਸਬੰਧੀ ਬਣਾਏ ਕਾਨੂੰਨ ਨੂੰ ਲਾਗੂ ਕਰਵਾਉਣ ਦੀ ਮੰਗ ਤੇਜ਼ ਹੋ ਗਈ ਹੈ। ਮੁਲਾਜ਼ਮ ਆਗੂ ਕਪਿਲ ਮਹਿੰਦਲੀ ਨੇ ਕਿਹਾ ਕਿ ਕਾਨੂੰਨ ਬਣਨ ਤੋਂ ਲਗਭਗ 60 ਦਿਨ ਬਾਅਦ ਵੀ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ।

Ad Position 21
No active advertisement
ਸਤਲੁਜ ਸਦਨ ਨੰਗਲ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਪਿਲ ਮਹਿੰਦਲੀ। 11-10-2026
ਨੰਗਲ, 10 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਚੁਅਲ ਨਿਯੁਕਤੀ ਪ੍ਰਣਾਲੀ ਵਿਚ ਲਿਆਉਣ ਸਬੰਧੀ ਬਣਾਏ ਕਾਨੂੰਨ ਨੂੰ ਲਾਗੂ ਕਰਵਾਉਣ ਦੀ ਮੰਗ ਤੇਜ਼ ਹੋ ਗਈ ਹੈ। ਮੁਲਾਜ਼ਮ ਆਗੂ ਕਪਿਲ ਮਹਿੰਦਲੀ ਨੇ ਕਿਹਾ ਕਿ ਕਾਨੂੰਨ ਬਣਨ ਤੋਂ ਲਗਭਗ 60 ਦਿਨ ਬਾਅਦ ਵੀ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ। ਨੰਗਲ ਸਥਿਤ ਸਤਲੁਜ ਸਦਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿੰਦਲੀ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਧਰਮ ਪਤਨੀ ਦੇ ਨੰਗਲ ਦੌਰੇ ਦੌਰਾਨ ਉਨ੍ਹਾਂ ਨੇ ਪ੍ਰਸ਼ਾਸਨ ਰਾਹੀਂ ਮੁਲਾਕਾਤ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਰਾਜਪਾਲ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਸੀ। ਵਫ਼ਦ ਨੂੰ ਮੀਟਿੰਗ ਲਈ ਸੱਦਿਆ ਗਿਆ, ਪਰ ਆਖਰੀ ਸਮੇਂ ਨਿੱਜੀ ਰੁਝੇਵਿਆਂ ਕਾਰਨ ਮੀਟਿੰਗ ਰੱਦ ਹੋ ਗਈ। ਮਹਿੰਦਲੀ ਨੇ ਕਿਹਾ ਕਿ ਸਰਕਾਰ ਵਲੋਂ ਬਣਾਏ ‘ਦੀ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਟਰਾਂਜ਼ਿਸ਼ਨ ਟੂ ਕੰਟਰੈਕਚੁਅਲ ਐਂਗੇਜਮੈਂਟ ਬਿੱਲ-2026’ ਸਬੰਧੀ ਕਾਰਵਾਈ ਵਿਚ ਦੇਰੀ ਕਾਰਨ ਮੁਲਾਜ਼ਮਾਂ ਵਿਚ ਚਿੰਤਾ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਵਿਚ ਲਗਭਗ 60 ਦਿਨ ਬਾਕੀ ਹੋਣ ਕਰਕੇ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਅਤੇ ਸ੍ਰੀ ਅਨੰਦਪੁਰ ਸਾਹਿਬ ਪ੍ਰਸ਼ਾਸਨ ਨੂੰ ਸਰਕਾਰ ਦੇ ਫ਼ੈਸਲਾਕੁੰਨ ਨੁਮਾਇੰਦਿਆਂ ਨਾਲ ਮੀਟਿੰਗ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜਲਦ ਵੱਡੀ ਮੀਟਿੰਗ ਕਰਕੇ ਅਗਲੀ ਸੰਘਰਸ਼ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੌਕੇ ਗੋਲਡੀ ਜਿੰਦਵੜੀ ਅਤੇ ਗੁਰਜੀਤ ਸਿੰਘ ਲਮਲੈਹੜੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ ਤੇ ਸੀਟੂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ , ਪੁਤਲਾ ਫੂਕਿਆ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ... ਅਗਲੀ ਖ਼ਬਰ ਰੂਪਨਗਰ ਟਰੈਫ਼ਿਕ ਪੁਲਿਸ ਨੇ ਇੱਕੋ ਦਿਨ ਵਿਚ ਕੱਟੇ 36 ਚਲਾਨ ਗਲਤ ਪਾਰਕਿੰਗ, ਬਿਨਾਂ ਨੰਬਰ ਪਲੇਟਾਂ ਅਤੇ ਟਰੈਫਿਕ ਨਿਯਮਾਂ ਦੀ...
Ad Position 24