10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਸਮਾਰਟ ਸਕੂਲ ਸਲੇਮਪੁਰ ਵਿਖੇ ਮੈਗਾ ਮਾਪੇ - ਅਧਿਆਪਕ ਮਿਲਣੀ ਕਰਵਾਈ

ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੀ ਪੰਚਾਇਤ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸਲੇਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੀ ਪੰਚਾਇਤ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਭੇਜੇ ਪ੍ਰਸੰਸਾ ਪੱਤਰ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਸੌਂਪਦਿਆਂ ਪ੍ਰਿੰਸੀਪਲ ਪਵਨ ਕੁਮਾਰ ਨੇ ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਕਾਦਮਿਕ ਪ੍ਰਾਪਤੀਆਂ ਅਤੇ ਖੇਡਾਂ ਵਿਚ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ ਗਿਆ। ਮਿਲਣੀ ਦੌਰਾਨ ਦਸਵੀਂ ਜਮਾਤ ਦੇ ਵਿਦਿਆਰਥਣ ਰਵਨੀਤ ਕੌਰ ਨੂੰ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਸੂਬੇ ਅੰਦਰ 203ਵਾਂ ਸਥਾਨ ਪ੍ਰਾਪਤ ਕਰਨ ’ਤੇ ਸਕੂਲ ਪ੍ਰਬੰਧਕ ਕਮੇਟੀ, ਸਕੂਲ ਸਟਾਫ਼, ਪਿੰਡ ਵਾਸੀਆਂ ਅਤੇ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨਿਤ ਕੀਤਾ ਅਤੇ ਪਿੰਡ ਦੇ ਸਰਪੰਚ ਸ੍ਰੀਮਤੀ ਸੁਰਜੀਤ ਕੌਰ ਮਾਵੀ ਅਤੇ ਉਨ੍ਹਾਂ ਦੇ ਪਤੀ ਰਘਵੀਰ ਸਿੰਘ ਮਾਵੀ ਵਲੋਂ 5100 ਰੁਪਏ ਦੀ ਨਗਦ ਰਾਸ਼ੀ ਭੇਟ ਕਰਕੇ ਰਵਨੀਤ ਕੌਰ ਦੀ ਹੋਸਲਾਂ ਅਫਜਾਈ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਪਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਅਤੇ ਮਾਪਿਆਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਾਕਮ ਸਿੰਘ ਸਮੇਤ ਮੈਂਬਰਾਂ, ਨਗਰ ਪੰਚਾਇਤ ਦੇ ਨੁਮਾਇੰਦਿਆਂ, ਸਕੂਲ ਸਟਾਫ਼ ਅਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਬਰਾਰੀ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ ਅਗਲੀ ਖ਼ਬਰ ਅਲਾਇੰਸ ਕਲੱਬ ਵਲੋਂ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਅੱਜ
Ad Position 24