10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਧਾਇਕ ਚੱਢਾ ਵਲੋਂ ਬਰਾਰੀ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ

ਨੂਰਪੁਰ ਬੇਦੀ, 10 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਬਰਾਰੀ ਵਿਖੇ ਲੋਕ ਮਿਲਣੀ ਕੀਤੀ ਗਈ। ਵਿਧਾਇਕ ਚੱਢਾ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਨੂਰਪੁਰ ਬੇਦੀ, 10 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਪਿੰਡ ਬਰਾਰੀ ਵਿਖੇ ਲੋਕ ਮਿਲਣੀ ਕੀਤੀ ਗਈ। ਵਿਧਾਇਕ ਚੱਢਾ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਲੋਕ ਮਿਲਣੀ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਦੀ ਭੂਮਿਕਾ ਬਹੁਤ ਅਹਿਮ ਹੁੰਦੀ ਹੈ ਅਤੇ ਪੰਚਾਇਤਾਂ ਵੱਲੋਂ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਜਨਤਕ ਨੁਮਾਇੰਦਿਆਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਾ ਹੈ, ਜਿਸ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ। ਇਸ ਮੌਕੇ ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਚਮਨ ਭਾਟੀਆ, ਗੁਰਦਿਆਲ ਸਿੰਘ ਕਾਕੂ ਤੋਂ ਇਲਾਵਾ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਪਤਵੰਤੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ . ਈ . ਟੀ . ਭੱਦਲ ਟੈਕਨੀਕਲ ਕੈਂਪਸ ਦੇ ਤਿੰਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਵਿਚ ਮਾਰੀਆਂ ਮੱਲਾਂ ਸੋਨ ਤਗਮੇ ਨਾ... ਅਗਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਸਲੇਮਪੁਰ ਵਿਖੇ ਮੈਗਾ ਮਾਪੇ - ਅਧਿਆਪਕ ਮਿਲਣੀ ਕਰਵਾਈ
Ad Position 24