11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਐੱਨ . ਐੱਫ . ਐੱਲ . ਨੰਗਲ ’ ਚ ਠੇਕਾ ਮੁਲਾਜ਼ਮਾਂ ਦੀ ਕਮਾਈ ’ ਤੇ ਕਥਿਤ ਡਾਕਾ 2 ਤੋਂ 3 ਹਜ਼ਾਰ ਰੁਪਏ ਦੀ ਨਕਦ ਵਸੂਲੀ ਦੇ ਦੋਸ਼ਾਂ ਨੇ ਖੜ੍ਹੇ ਕੀਤੇ ਗੰਭੀਰ ਸਵਾਲ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸਥਿਤ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ. ਐਫ.

Ad Position 21
No active advertisement
ਐੱਨ . ਐੱਫ . ਐੱਲ . ਨੰਗਲ ’ ਚ ਠੇਕਾ ਮੁਲਾਜ਼ਮਾਂ ਦੀ ਕਮਾਈ ’ ਤੇ ਕਥਿਤ ਡਾਕਾ 2 ਤੋਂ 3 ਹਜ਼ਾਰ ਰੁਪਏ ਦੀ ਨਕਦ ਵਸੂਲੀ ਦੇ ਦੋਸ਼ਾਂ ਨੇ ਖੜ੍ਹੇ ਕੀਤੇ ਗੰਭੀਰ ਸਵਾਲ 12-10-2026
ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸਥਿਤ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਕਥਿਤ ਕਟੌਤੀ ਦਾ ਮਾਮਲਾ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਮਨਸੁਖ ਮਾਂਡਵੀਆ ਨੂੰ ਪੱਤਰ ਲਿਖ ਕੇ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਡਾ. ਸ਼ਰਮਾ ਅਨੁਸਾਰ ਉਨ੍ਹਾਂ ਕੋਲ ਪਹੁੰਚੀਆਂ ਸ਼ਿਕਾਇਤਾਂ ਵਿਚ ਦੋਸ਼ ਲਾਇਆ ਗਿਆ ਹੈ ਕਿ ਕੁੱਝ ਠੇਕੇਦਾਰ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਮਗਰੋਂ ਕਥਿਤ ਤੌਰ ’ਤੇ 2,000 ਤੋਂ 3,000 ਰੁਪਏ ਤੱਕ ਦੀ ਰਕਮ ਨਕਦ ਵਾਪਸ ਲੈ ਲੈਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਇਹ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਮਿਹਨਤਕਸ਼ ਕਾਮਿਆਂ ਦੇ ਹੱਕਾਂ ਨਾਲ ਗੰਭੀਰ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸੇ ਵੀ ਮੁਲਾਜ਼ਮ ਨੂੰ ਆਪਣੀ ਮਿਹਨਤ ਦੀ ਕਮਾਈ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਇਸ ਲਈ ਸਬੰਧਿਤ ਠੇਕੇਦਾਰਾਂ ਦੇ ਰਿਕਾਰਡ, ਤਨਖ਼ਾਹ ਦੀ ਅਦਾਇਗੀ ਅਤੇ ਮੁਲਾਜ਼ਮਾਂ ਦੇ ਬਿਆਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਅਸਲ ਤੱਥ ਸਾਹਮਣੇ ਆ ਸਕਣ। ਭਾਜਪਾ ਆਗੂ ਨੇ ਇਹ ਵੀ ਮੰਗ ਕੀਤੀ ਕਿ ਸ਼ਿਕਾਇਤ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਗੁਪਤ ਰੱਖੀ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੇ ਦਬਾਅ ਜਾਂ ਧਮਕੀ ਤੋਂ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿਚ ਦੋਸ਼ ਸਾਬਤ ਹੋਣ ’ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨ ਕੁਮਾਰ ਟੰਡਨ ਜ਼ਿਲ੍ਹੇ ਦੇ ਸ਼ੋ੍ਮਣੀ ਅਕਾਲੀ ਦਲ ਦੇ ਮੀਡੀਆ ਸਲਾਹਕਾਰ ਨਿਯੁਕਤ ਅਗਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਪੁਰਖਾਲੀ ਵਿਖੇ ਮੈਗਾ ਮਾਪੇ - ਅਧਿਆਪਕ ਮਿਲਣੀ ਕਰਵਾਈ
Ad Position 24