ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਸ਼ਾਖਾ ਦੇ ਅਹੁਦੇਦਾਰ ਪਿੰਡ ਕੈਥੇੜਾ ਦੀ ਦਿਵਿਆਂਗ ਮਹਿਲਾ ਸ਼ਵੇਤਾ ਨੂੰ ਵ੍ਹੀਲ ਚੇਅਰ ਭੇਟ ਕਰਦੇ ਹੋਏ।
ਨੰਗਲ, 12 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਵਿਕਾਸ ਪ੍ਰੀਸ਼ਦ ਦੀ ਭਾਖੜਾ ਨੰਗਲ ਸ਼ਾਖਾ ਵਲੋਂ ਮਨੁੱਖਤਾ ਦੀ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਪਿੰਡ ਕਥੇੜਾ ਦੀ ਦਿਵਿਆਂਗ ਮਹਿਲਾ ਨੂੰ ਵ੍ਹੀਲ ਚੇਅਰ ਭੇਟ ਕੀਤੀ ਗਈ। ਸਰੀਰਕ ਤੌਰ ’ਤੇ ਤੁਰਨ-ਫਿਰਨ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਤੋਂ ਅਸਮਰੱਥ ਸ਼ਵੇਤਾ ਲਈ ਇਹ ਸਹਾਇਤਾ ਰੋਜ਼ਾਨਾ ਜੀਵਨ ਵਿਚ ਸਹੂਲਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਹੈ।
ਨੰਗਲ, 12 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਭਾਰਤ ਵਿਕਾਸ ਪ੍ਰੀਸ਼ਦ ਦੀ ਭਾਖੜਾ ਨੰਗਲ ਸ਼ਾਖਾ ਵਲੋਂ ਮਨੁੱਖਤਾ ਦੀ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਪਿੰਡ ਕਥੇੜਾ ਦੀ ਦਿਵਿਆਂਗ ਮਹਿਲਾ ਨੂੰ ਵ੍ਹੀਲ ਚੇਅਰ ਭੇਟ ਕੀਤੀ ਗਈ। ਸਰੀਰਕ ਤੌਰ ’ਤੇ ਤੁਰਨ-ਫਿਰਨ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਤੋਂ ਅਸਮਰੱਥ ਸ਼ਵੇਤਾ ਲਈ ਇਹ ਸਹਾਇਤਾ ਰੋਜ਼ਾਨਾ ਜੀਵਨ ਵਿਚ ਸਹੂਲਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਹੈ। ਪ੍ਰਾਈਮੋ ਕੈਮੀਕਲ ਲਿਮਟਿਡ, ਨਵਾਂ ਨੰਗਲ ਦੀ ਕਾਲੋਨੀ ਵਿਚ ਸਥਿਤ ਮੰਦਰ ਵਿਖੇ ਵ੍ਹੀਲ-ਚੇਅਰ ਸੌਂਪਣ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਟਰੱਸਟ ਦੇ ਸੰਸਥਾਪਕ ਨਿਰਦੇਸ਼ਕ ਐਡਵੋਕੇਟ ਅਸ਼ੋਕ ਮਨੋਚਾ ਅਤੇ ਸ਼ਾਖਾ ਦੇ ਪ੍ਰਧਾਨ ਜਗਮੋਹਨ ਸਿੰਘ ਵਾਲੀਆ ਨੇ ਕਿਹਾ ਕਿ ਸੰਸਥਾ ਲੰਮੇ ਸਮੇਂ ਤੋਂ ਲੋੜਵੰਦਾਂ, ਦਿਵਿਆਂਗ ਵਿਅਕਤੀਆਂ ਅਤੇ ਮਰੀਜ਼ਾਂ ਦੀ ਸਹਾਇਤਾ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦਾ ਅਸਲ ਉਦੇਸ਼ ਲੋੜਵੰਦਾਂ ਦੀਆਂ ਮੁਸ਼ਕਲਾਂ ਘਟਾਉਣਾ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ। ਸੰਸਥਾ ਵਲੋਂ ਭਵਿੱਖ ਵਿਚ ਵੀ ਆਪਣੀ ਸਮਰੱਥਾ ਅਨੁਸਾਰ ਅਜਿਹੇ ਸੇਵਾ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਸਕੱਤਰ ਇੰਜੀਨੀਅਰ ਰਾਜਨ ਸੋਨੀ, ਸਾਬਕਾ ਖ਼ਜ਼ਾਨਚੀ ਰਾਜੀ ਛਾਬੜਾ ਅਤੇ ਮੈਡਮ ਬਿੰਦੂ ਡੋਗਰਾ ਹਾਜ਼ਰ ਸਨ। ਮੰਦਰ ਕਮੇਟੀ ਦੀ ਮਹਿਲਾ ਕੀਰਤਨ ਮੰਡਲੀ ਵਲੋਂ ਮੈਡਮ ਸ਼ਸ਼ੀ ਵਸ਼ਿਸ਼ਟ, ਰੀਨਾ, ਸਰੋਜ ਅਤੇ ਪੰਡਿਤ ਦੀਪਕ ਮੌਜੂਦ ਸਨ।