13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨੂਰਪੁਰ ਬੇਦੀ ਵਿਖੇ ਡਾ . ਜੋਤਵੰਸ਼ ਸਿੰਘ ਨੇ ਕੀਤਾ ਰਾਮ - ਲੀਲ੍ਹਾ ਦੀ ਦੂਜੀ ਨਾਈਟ ਦਾ ਉਦਘਾਟਨ

ਨੂਰਪੁਰ ਬੇਦੀ, 12 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਸ਼ਿਵ ਮੰਦਰ ਵਿਖੇ ਰਾਮ-ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੀ ਦੂਜੀ ਨਾਈਟ ਦਾ ਉਦਘਾਟਨ ਮਹੱਲਾ ਕਲੀਨਿਕ ਅਬਿਆਣਾ ਦੇ ਮੈਡੀਕਲ ਅਫ਼ਸਰ ਡਾ. ਜੋਤਵੰਸ਼ ਸਿੰਘ ਅਤੇ ਸੀਨੀਅਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੰਦਨ ਵਰਮਾ ਵਲੋਂ ਰਿਬਨ ਕੱਟ ਕੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਨੂਰਪੁਰ ਬੇਦੀ, 12 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਸ਼ਿਵ ਮੰਦਰ ਵਿਖੇ ਰਾਮ-ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੀ ਦੂਜੀ ਨਾਈਟ ਦਾ ਉਦਘਾਟਨ ਮਹੱਲਾ ਕਲੀਨਿਕ ਅਬਿਆਣਾ ਦੇ ਮੈਡੀਕਲ ਅਫ਼ਸਰ ਡਾ. ਜੋਤਵੰਸ਼ ਸਿੰਘ ਅਤੇ ਸੀਨੀਅਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚੰਦਨ ਵਰਮਾ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਡਾ. ਜੋਤਵੰਸ਼ ਸਿੰਘ ਅਤੇ ਚੰਦਨ ਵਰਮਾ ਨੇ ਕਿਹਾ ਕਿ ਰਾਮਲੀਲਾ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਇਹ ਸਾਡੀ ਅਮੀਰ ਧਾਰਮਿਕ ਵਿਰਾਸਤ, ਸੱਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਪ੍ਰਤੀਕ ਹੈ। ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਫਰਜ਼ਾਂ ਦੀ ਪਾਲਣਾ ਅਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੱਤ ਦਹਾਕਿਆਂ ਤੋਂ ਇਸ ਪਰੰਪਰਾ ਨੂੰ ਜਿਊਂਦਾ ਰੱਖਣਾ ਕਮੇਟੀ ਦੇ ਮੈਂਬਰਾਂ ਦੀ ਸਮਰਪਣ ਭਾਵਨਾ ਅਤੇ ਇਲਾਕਾ ਨਿਵਾਸੀਆਂ ਦੀ ਧਾਰਮਿਕ ਆਸਥਾ ਦਾ ਪ੍ਰਤੀਕ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੌਰਾਨ ਸ੍ਰੀ ਰਾਮ ਜਨਮ, ਤਾੜਕਾ ਵਧ ਸਮੇਤ ਹੋਰ ਵੱਖ-ਵੱਖ ਧਾਰਮਿਕ ਪ੍ਰਸੰਗਾਂ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ ਗਿਆ। ਇਸ ਦੌਰਾਨ ਮਾਸਟਰ ਰਜਨੀਸ਼ ਸ਼ਰਮਾ ਨੇ ਰਾਜਾ ਦਸ਼ਰਥ, ਦਿਨੇਸ਼ ਹੱਲਣ ਨੇ ਗੁਰੂ ਵਸ਼ਿਸ਼ਟ, ਸ਼ਿਵ ਕੁਮਾਰ ਕੁੰਦਰਾ ਨੇ ਵਿਸ਼ਵਾਮਿੱਤਰ, ਦਿਨੇਸ਼ ਕੁਮਾਰ ਜੋਲੀ ਨੇ ਸ੍ਰੀ ਰਾਮ, ਡਾ. ਉਕਾਂਰੇਸ਼ਵਰ ਸ਼ਰਮਾ ਨੇ ਲਕਸ਼ਮਣ ਅਤੇ ਕੁਮਾਰ ਵਿਸ਼ਵਾਸ ਨੇ ਤਾੜਕਾ ਦੀ ਭੂਮਿਕਾ ਨਿਭਾਈ। ਇਸ ਮੌਕੇ ਕਲੱਬ ਦੇ ਪ੍ਰਧਾਨ ਵਿਜੇ ਸ਼ਰਮਾ, ਰਾਜੇਸ਼ ਰਾਜੂ, ਸੰਜੀਵ ਭੰਡਾਰੀ, ਨਰਿੰਦਰ ਬੱਗਾ, ਦਿਨੇਸ਼ ਹੱਲਣ, ਮੁਕੇਸ਼ ਭੰਡਾਰੀ, ਸੋਨੂ ਦੀਵਾਨ, ਸੂਰਜ ਸ਼ਰਮਾ, ਧਰੁੱਵ ਹੱਲਣ ਸਮੇਤ ਕਮੇਟੀ ਦੇ ਹੋਰ ਮੈਂਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਮੈਡਮ ਨਵੀਤਾ ਰਾਣੀ ਨੇ ਅਨਾਜ ਮੰਡੀ ਅਬਿਆਣਾ ਦਾ ਕੀਤਾ ਦੌਰਾ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਘਨੌਲੀ ਇਲਾਕੇ ਦੇ ਪਿੰਡਾਂ ’ ਚ ਸ਼੍ਰੋਮਣੀ ਅਕਾਲੀ ਦਲ ਨੇ ਵਿੱਢੀ ਘਰ - ਘਰ ਮੁਹਿੰਮ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ...
Ad Position 24