13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਿਸੇ ਵੀ ਸਰਕਾਰ ਨੇ ਬਹੁਜਨ ਸਮਾਜ ਦੇ ਲੋਕਾਂ ਦੀ ਬਾਂਹ ਨਹੀਂ ਫੜੀ - ਕਰੀਮਪੁਰੀ

ਨੂਰਪੁਰ ਬੇਦੀ, 12 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਦਾ ਸੁੱਖ ਮਾਨਣ ਵਾਲੀਆਂ ਸਰਕਾਰਾਂ ਨੇ ਬਹੁਜਨ ਸਮਾਜ ਦੇ ਲੋਕਾਂ ਨੂੰ ਕਦੇ ਵੀ ਬਰਾਬਰਤਾ ਦਾ ਸਨਮਾਨ ਨਹੀਂ ਦਿੱਤਾ ਤੇ ਉਹਨਾਂ ਦੇ ਹਿੱਤਾਂ ਦੇ ਨਾਲ ਖਿਲਵਾੜ ਕੀਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 13-10-2026
ਨੂਰਪੁਰ ਬੇਦੀ, 12 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਦਾ ਸੁੱਖ ਮਾਨਣ ਵਾਲੀਆਂ ਸਰਕਾਰਾਂ ਨੇ ਬਹੁਜਨ ਸਮਾਜ ਦੇ ਲੋਕਾਂ ਨੂੰ ਕਦੇ ਵੀ ਬਰਾਬਰਤਾ ਦਾ ਸਨਮਾਨ ਨਹੀਂ ਦਿੱਤਾ ਤੇ ਉਹਨਾਂ ਦੇ ਹਿੱਤਾਂ ਦੇ ਨਾਲ ਖਿਲਵਾੜ ਕੀਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ ਨਿਰਮਾਣ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਹਾਲ ਪਿੰਡ ਬੈਂਸ ਵਿਖੇ ਕੇਡਰ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਹਨਾਂ ਆਖਿਆ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਸਿਰਫ ਝੂਠੇ ਸੁਪਨੇ ਹੀ ਦਿਖਾਏ ਹਨ ਤੇ ਅਸਲ ਵਿਚ ਲੋਕਾਂ ਨਾਲ ਹਰ ਸਮੇਂ ਧੋਖਾ ਹੀ ਹੋਇਆ ਹੈ। ਉਹਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਅੱਜ ਤੱਕ ਸਰਕਾਰਾਂ ਨੇ ਲੋਕਾਂ ਨਾਲ ਵਾਅਦੇ ਕਰਕੇ ਕਿਸ ਤਰ੍ਹਾਂ ਸੱਤਾ ਦੇ ਸੁੱਖ ਪ੍ਰਾਪਤ ਕੀਤੇ ਹਨ। ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਆਖਿਆ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਦਲਿਤ ਭਾਈਚਾਰੇ ਦੇ ਕਰਜੇ ਮਾਫ ਕਰਨ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ ਤੇ ਦੂਜੇ ਪਾਸੇ ਐੱਸ.ਸੀ ਕਾਰਪੋਰੇਸ਼ਨ ਨੂੰ ਪੈਸਾ ਨਾ ਦੇ ਕੇ ਇਹ ਸਿੱਧ ਕਰ ਦਿੱਤਾ ਕਿ ਇਹ ਦਲਿਤਾਂ ਦੇ ਹਿੱਤ ਲਈ ਕੋਈ ਵੀ ਕਾਰਜ ਨਹੀਂ ਕਰ ਰਹੀ। ਇਸ ਮੌਕੇ ਯੂਥ ਆਗੂ ਸੁਖਵਿੰਦਰ ਸਿੰਘ ਮੋਠਾ ਪੁਰ ਅਤੇ ਨਗਰ ਵਾਸੀਆਂ ਵਲੋਂ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੂੰ ਦੁਸ਼ਾਲਾ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਕੇਡਰ ਕੈਂਪ ਦੌਰਾਨ ਅਜੀਤ ਸਿੰਘ ਭੈਣੀ, ਹਰਭਜਨ ਸਿੰਘ, ਸਰਧੂਰ ਸਿੰਘ, ਹਰਜਿੰਦਰ ਰਾਜਾ, ਗੁਰਚਰਨ ਸਿੰਘ ਖ਼ਾਲਸਾ ਆਦਿ ਤੋਂ ਇਲਾਵਾ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਲਸਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਖ਼ਾਲਸਾ ਸਕੂਲਾਂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਯੁਵਰਾਜ, ਪ੍ਰਭਜੋਤ ਕੌਰ, ਕਾ... ਅਗਲੀ ਖ਼ਬਰ ਸਿੰਘਪੁਰ ਹਸਪਤਾਲ ਦੇ ਵਿਕਾਸ ਕਾਰਜਾਂ ਲਈ ਹੈਲਥ ਕਾਰਪੋਰੇਸ਼ਨ ਦੀ ਟੀਮ ਨੇ ਲਿਆ ਜਾਇਜ਼ਾ
Ad Position 24