13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਿੰਘਪੁਰ ਹਸਪਤਾਲ ਦੇ ਵਿਕਾਸ ਕਾਰਜਾਂ ਲਈ ਹੈਲਥ ਕਾਰਪੋਰੇਸ਼ਨ ਦੀ ਟੀਮ ਨੇ ਲਿਆ ਜਾਇਜ਼ਾ

ਨੂਰਪੁਰ ਬੇਦੀ, 12 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵੱਖ-ਵੱਖ ਅਧਿਕਾਰੀਆਂ ਦੀ ਟੀਮ ਵਲੋਂ ਹਸਪਤਾਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਨੇ ਪ੍ਰਸਤਾਵਿਤ ਵਿਕਾਸ ਕਾਰਜਾਂ, ਤਕਨੀਕੀ ਲੋੜਾਂ ਅਤੇ ਫਾਇਰ ਸੇਫਟੀ ਪ੍ਰੋਜੈਕਟ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 13-10-2026
ਨੂਰਪੁਰ ਬੇਦੀ, 12 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵੱਖ-ਵੱਖ ਅਧਿਕਾਰੀਆਂ ਦੀ ਟੀਮ ਵਲੋਂ ਹਸਪਤਾਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਨੇ ਪ੍ਰਸਤਾਵਿਤ ਵਿਕਾਸ ਕਾਰਜਾਂ, ਤਕਨੀਕੀ ਲੋੜਾਂ ਅਤੇ ਫਾਇਰ ਸੇਫਟੀ ਪ੍ਰੋਜੈਕਟ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਵਲੋਂ ਇਕੱਠੀ ਕੀਤੀ ਜਾਣਕਾਰੀ ਦੇ ਆਧਾਰ ’ਤੇ ਵਿਕਾਸ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲ ਸਿੰਘਪੁਰ ਦੇ ਵਿਕਾਸ ਲਈ ਵੱਡੀ ਗ੍ਰਾਂਟ ਪ੍ਰਦਾਨ ਕੀਤੀ ਗਈ ਸੀ। ਇਸ ਗ੍ਰਾਂਟ ਤਹਿਤ ਹਸਪਤਾਲ ਵਿਚ ਵੱਖ-ਵੱਖ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾਣੇ ਹਨ, ਜਿਨ੍ਹਾਂ ਦਾ ਉਦੇਸ਼ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਹਸਪਤਾਲ ਦਾ ਦੌਰਾ ਕਰਨ ਵਾਲੀ ਟੀਮ ਵਿਚ ਐਸ. ਡੀ. ਓ. ਕਮਲਪ੍ਰੀਤ ਸਿੰਘ, ਜੇ. ਈ. ਹਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਮੌਕੇ ਰਵਿੰਦਰ ਸਿੰਘਪੁਰ, ਕ੍ਰਿਸ਼ਨ ਸਿੰਘ ਬਿੱਲਾ, ਦੀਪਕ ਪੁਰੀ ਅਤੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਡਾ. ਹਰਪ੍ਰੀਤ ਕੌਰ ਨੇ ਟੀਮ ਨੂੰ ਹਸਪਤਾਲ ਵਿਚ ਕਰਵਾਏ ਜਾਣ ਵਾਲੇ ਵੱਖ-ਵੱਖ ਜ਼ਰੂਰੀ ਪ੍ਰੋਜੈਕਟਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਹੈਲਥ ਕਾਰਪੋਰੇਸ਼ਨ ਦੀ ਟੀਮ ਵਲੋਂ ਸਮੁੱਚੇ ਨਿਰੀਖਣ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਰਿਪੋਰਟ ਤਿਆਰ ਕੀਤੀ ਗਈ। ਟੀਮ ਨੇ ਦੱਸਿਆ ਕਿ ਵਿਕਾਸ ਕਾਰਜਾਂ ਸਬੰਧੀ ਟੈਂਡਰ ਜਲਦ ਜਾਰੀ ਕੀਤੇ ਜਾਣ ਦੀ ਉਮੀਦ ਹੈ। ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਰਧਾਰਤ ਨਿਯਮਾਂ ਅਨੁਸਾਰ ਕੰਮ ਸ਼ੁਰੂ ਕਰਵਾਏ ਜਾਣਗੇ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸਰਕਾਰੀ ਹਸਪਤਾਲ ਸਿੰਘਪੁਰ ਦੇ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਆਉਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਸਰਕਾਰ ਨੇ ਬਹੁਜਨ ਸਮਾਜ ਦੇ ਲੋਕਾਂ ਦੀ ਬਾਂਹ ਨਹੀਂ ਫੜੀ - ਕਰੀਮਪੁਰੀ ਅਗਲੀ ਖ਼ਬਰ ਚੌਧਰੀ ਨੰਦ ਲਾਲ ਨੂੰ ਸਦਮਾ , ਭਰਾ ਸਵਰਗਵਾਸ
Ad Position 24