13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜ਼ਿਲ੍ਹੇ ’ ਚ ਐੱਸ . ਆਈ . ਆਰ . ਮੁਕੰਮਲ , ਕੁੱਲ 5,32,551 ਵੋਟਰ ਦਰਜ - ਡਿਪਟੀ ਕਮਿਸ਼ਨਰ

ਰੂਪਨਗਰ, 12 ਅਕਤੂਬਰ (ਯਸ਼ਵੰਤ ਬੱਸੀ)-ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ-2026 ਦੀ ਸੁਧਾਈ ਲਈ ਉਲੀਕਿਆ ਗਿਆ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ.

Ad Position 21
No active advertisement
ਅਜੀਤ ਡੈਸਕ 13-10-2026
ਰੂਪਨਗਰ, 12 ਅਕਤੂਬਰ (ਯਸ਼ਵੰਤ ਬੱਸੀ)-ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ-2026 ਦੀ ਸੁਧਾਈ ਲਈ ਉਲੀਕਿਆ ਗਿਆ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦਾ ਪ੍ਰੋਗਰਾਮ ਜ਼ਿਲ੍ਹੇ ’ਚ ਸਫ਼ਲਤਾ ਪੂਰਵਕ ਮੁਕੰਮਲ ਹੋ ਗਿਆ। ਇਸ ਮੁਹਿੰਮ ਦੇ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਤਿਆਰ ਕੀਤੀ ਵੋਟਰ ਸੂਚੀ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਇਸ ਸਮੇਂ ਕੁੱਲ 5,32,551 ਵੋਟਰ ਦਰਜ ਹਨ। ਇਨ੍ਹਾਂ ਵਿਚ 2,74,235 ਪੁਰਸ਼ ਵੋਟਰ, 2,58,304 ਮਹਿਲਾ ਵੋਟਰ ਅਤੇ 12 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਸਮੇਂ ਕੁੱਲ 714 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿਚ ਵਿਧਾਨ ਸਭਾ ਹਲਕਾ 49-ਸ੍ਰੀ ਅਨੰਦਪੁਰ ਸਾਹਿਬ ਵਿਚ 243, ਹਲਕਾ 50-ਰੂਪਨਗਰ ਵਿਚ 234 ਅਤੇ ਹਲਕਾ 51-ਸ੍ਰੀ ਚਮਕੌਰ ਸਾਹਿਬ ਵਿਚ 237 ਪੋਲਿੰਗ ਸਟੇਸ਼ਨ ਸ਼ਾਮਲ ਹਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੀ ਅੰਤਿਮ ਵੋਟਰ ਸੂਚੀ ਦੇ ਇੱਕ-ਇੱਕ ਸੈਟ ਦੀ ਹਾਰਡ ਕਾਪੀ (ਫੋਟੋ ਸਮੇਤ) ਅਤੇ ਸਾਫ਼ਟ ਕਾਪੀ (ਫੋਟੋ ਤੋਂ ਬਿਨਾਂ) ਮੁਫ਼ਤ ਮੁਹੱਈਆ ਕਰਵਾਈ ਗਈ। ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਵਲੋਂ ਡਾ. ਸੰਜੀਵ ਗੌਤਮ, ਭਾਰਤੀ ਜਨਤਾ ਪਾਰਟੀ ਵਲੋਂ ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਭੁਪਿੰਦਰ ਸਿੰਘ, ਸੀ.ਪੀ.ਆਈ. (ਐਮ.) ਵਲੋਂ ਗੁਰਦੇਵ ਸਿੰਘ ਬਾਗੀ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਸਰਦੂਲ ਸਿੰਘ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਪਟੀਸ਼ਨ ’ਚ ਖਾਮੀਆਂ, ਅੱਜ ਨਹੀਂ ਹੋਵੇਗੀ ਸੁਣਵਾਈ ਅਗਲੀ ਖ਼ਬਰ ਰੂਪਨਗਰ ਵਿਚ ਰਾਮ - ਲੀਲ੍ਹਾ ਦੇ ਦੂਜੇ ਦਿਨ ਰਾਮ ਜਨਮ , ਸੀਤਾ ਪ੍ਰਗਟ ਹੋਣ ਅਤੇ ਰਾਵਣ ਦੇ ਅੱਤਿਆਚਾਰਾਂ ਦਾ ਮੰਚਨ
Ad Position 24