ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਮੈਡੀਕਲ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ
ਮੋਰਿੰਡਾ, 13 ਅਕਤੂਬਰ (ਪ੍ਰਿਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸਮਾਜ ਸੇਵੀ ਅਤੇ ਵਾਤਾਵਰਨ ਪ੍ਰੇਮੀਆਂ ਦੀ ਸਾਂਝੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਸੁਖਜੰਤ ਸਿੰਘ ਕੋਟਲੀ, ਨੰਬਰਦਾਰ ਰਣਧੀਰ ਮਾਜਰੀ ਤੇ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਨਸ਼ਾ ਵਿਰੋਧੀ ਫ਼ਰੰਟ ਦੇ ਉੱਗੇ ਆਗੂ ਅਤੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਤੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ, ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਕਿਹਾ ਕਿ ਇੱਕ ਮੈਡੀਕਲ ਸਟੋਰ ਅੰਦਰ ਦਿਵਾਈਆਂ ਦੀ ਆੜ ਵਿਚ ਨਸ਼ਾ ਵੇਚਣ ਵਾਲੇ ਵਿਅਕਤੀ ਵਲੋਂ ਸ਼ਰੇਆਮ ਗੋਲੀਆਂ ਮਾਰਕੇ ਪਰਮਿੰਦਰ ਸਿੰਘ ਝੋਟਾ ਦਾ ਕਤਲ ਕਰ ਦੇਣਾ ਬਹੁਤ ਹੀ ਨਿੰਦਣਯੋਗ ਘਟਨਾ ਹੈ।
ਅਜੀਤ ਡੈਸਕ
14-10-2026