ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਨੂਰਪੁਰ ਬੇਦੀ ਵਿਖੇ ਹੋਈ ਮੀਟਿੰਗ
ਨੂਰਪੁਰ ਬੇਦੀ, 13 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮਹੀਨਾਵਾਰ ਅਹਿਮ ਮੀਟਿੰਗ ਮਾਸਟਰ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਨੂਰਪੁਰ ਬੇਦੀ ਵਿਖੇ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਭਾਗ ਲਿਆ।
ਨੂਰਪੁਰ ਬੇਦੀ, 13 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮਹੀਨਾਵਾਰ ਅਹਿਮ ਮੀਟਿੰਗ ਮਾਸਟਰ ਅਮਰੀਕ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਨੂਰਪੁਰ ਬੇਦੀ ਵਿਖੇ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਤੇ ਐਸੋਸੀਏਸ਼ਨ ਦੇ ਆਗੂਆਂ ਵਲੋਂ ਵੱਖ-ਵੱਖ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਸਤਪਾਲ ਸਸਕੌਰ, ਬਲਵੀਰ ਸਿੰਘ ਧਾਂਦਲੀ, ਮਾਸਟਰ ਗੁਰਨੈਬ ਸਿੰਘ ਜੇਤੇਵਾਲ ਅਤੇ ਬਲਵੀਰ ਚੰਦ ਝਿੰਜੜੀ ਨੇ ਸਾਂਝੇ ਤੌਰ ਤੇ ਸਰਕਾਰ ਤੋਂ ਮੰਗ ਕੀਤੀ ਕਿ ਪੇ ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਏਰੀਅਲ ਇੱਕ ਮੁਕਤ ਦਿੱਤਾ ਜਾਵੇ, ਪੈਨਸ਼ਨਰ ਅਤੇ ਮੁਲਾਜ਼ਮਾਂ ਨੂੰ 18% ਡੀ.ਏ. ਅਤੇ ਡੀਏ ਦਾ ਏਰੀਅਲ ਦਿੱਤਾ ਜਾਵੇ। 2.59 ਫੈਕਟਰ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਲ ਬਹਾਲ ਕੀਤੀ ਜਾਵੇ, ਠੇਕਾ ਅਤੇ ਆਊਟਸੋਰਸ ਕਰਮਚਾਰੀ ਪੱਕੇ ਕੀਤੇ ਜਾਣ। 1 ਜਨਵਰੀ 2026 ਤੋਂ ਸੱਤਵਾਂ ਪੇ ਕਮਿਸ਼ਨ ਬਣਾਇਆ ਜਾਵੇ। ਇਸ ਦੇ ਉਪਰੰਤ ਕਰਮ ਸਿੰਘ ਜੇਤੇਵਾਲ, ਬਾਬੂ ਹੁਸਨ ਲਾਲ, ਬਾਬੂ ਭਜਨ ਸਿੰਘ, ਮਾਸਟਰ ਬਖਸ਼ੀਸ਼ ਸਿੰਘ, ਰਾਮ ਸਰੂਪ ਟੱਪਰੀਆਂ ਨੇ ਸਾਂਝੇ ਤੌਰ ਤੇ ਸਰਕਾਰ ਨੂੰ ਤਾੜਨਾ ਕੀਤੀ ਅਤੇ ਕਿਹਾ ਕਿ ਕਰਮਚਾਰੀ ਅਤੇ ਪੈਨਸ਼ਨਰਾਂ ਦੀਆਂ ਜੇਕਰ ਸਰਕਾਰ ਨੇ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਤਾਂ ਸਾਂਝੇ ਫਰੰਟ ਵਲੋਂ ਆਉਣ ਵਾਲੇ ਸਮੇਂ ਵਿਚ ਜੇਕਰ ਵਿਧਾਨ ਸਭਾ ਦਾ ਇਜਲਾਸ ਹੋਵੇਗਾ ਤਾਂ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਬਲਵੀਰ ਚੰਦ ਝਿੰਜੜੀ, ਮਾਸਟਰ ਨੰਦ ਸਿੰਘ, ਬਾਬੂ ਪ੍ਰੇਮ ਸਿੰਘ, ਮਾਸਟਰ ਜਗਤ ਰਾਮ, ਮਾਸਟਰ ਸੁਰਿੰਦਰ ਸਿੰਘ, ਜੋਗਾ ਸਿੰਘ, ਹੁਸਨ ਲਾਲ, ਮਾਸਟਰ ਮਹਿੰਦਰ ਸਿੰਘ, ਭਜਨ ਸਿੰਘ, ਮਾਸਟਰ ਸੁਰਿੰਦਰ ਸਿੰਘ, ਸ਼ੰਕਰ ਦਾਸ ਰੋਲੀ, ਅਮਰਨਾਥ, ਮਾਸਟਰ ਹਰਦੇਵ ਸਿੰਘ, ਮਾਸਟਰ ਗੁਰਨਾਮ ਸਿੰਘ, ਡਾ: ਸੁਰਜੀਤ ਸਿੰਘ ਆਦਿ ਹਾਜ਼ਰ ਸਨ।