14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

‘ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੜੋਲੀ ਅੱਪਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਕੀਤੀ ਰਵਾਨਾ 50 ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਦੜੋਲੀ ਅੱਪਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਬੱਸ ਰਾਹੀਂ ਕੁੱਲ 50 ਸ਼ਰਧਾਲੂ ਆਪਣੀ ਧਾਰਮਿਕ ਯਾਤਰਾ ਲਈ ਰਵਾਨਾ ਹੋਏ।

Ad Position 21
No active advertisement
ਬੱਸ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। ਤਸਵੀਰ:ਸ਼ਿਵ ਕੁਮਾਰ ਕਾਲੀਆ 14-10-2026
ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਦੜੋਲੀ ਅੱਪਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਬੱਸ ਰਾਹੀਂ ਕੁੱਲ 50 ਸ਼ਰਧਾਲੂ ਆਪਣੀ ਧਾਰਮਿਕ ਯਾਤਰਾ ਲਈ ਰਵਾਨਾ ਹੋਏ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤਿਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਧੰਨਵਾਦ ਪ੍ਰਗਟ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰ ਸਕਣ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸਾਡੀ ਅਮੀਰ ਵਿਰਾਸਤ ਅਤੇ ਸਭਿਆਚਾਰ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਨਾਲ ਲੋਕਾਂ ਦੀ ਡੂੰਘੀ ਆਸਥਾ ਜੁੜੀ ਹੋਈ ਹੈ। ਅਜਿਹੀਆਂ ਯੋਜਨਾਵਾਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਲਈ ਵਿਸ਼ੇਸ਼ ਤੌਰ ’ਤੇ ਲਾਹੇਵੰਦ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਲੋਕ ਭਲਾਈ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਇਕੱਠੇ ਹੋ ਕੇ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖ ਧਰਮ ਦਾ ਮਹਾਨ ਅਧਿਆਤਮਿਕ ਕੇਂਦਰ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਲਈ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚਦੇ ਹਨ। ਦੜੋਲੀ ਅੱਪਰ ਤੋਂ ਰਵਾਨਾ ਹੋਏ ਸ਼ਰਧਾਲੂਆਂ ਨੇ ਵੀ ਇਸ ਯਾਤਰਾ ਨੂੰ ਆਪਣੇ ਲਈ ਸੁਭਾਗਾ ਮੌਕਾ ਦੱਸਿਆ। ਇਸ ਮੌਕੇ ਪਿੰਡ ਦੜੋਲੀ ਦੇ ਸਰਪੰਚ ਸ਼ਿਵ ਕੁਮਾਰ, ਪ੍ਰਤਾਪ ਚੰਦ, ਕੈਪਟਨ ਜਸਬੀਰ ਸਿੰਘ, ਸੰਦੀਪ ਕੁਮਾਰ ਸੋਨੀ, ਬਲਾਕ ਸੰਮਤੀ ਮੈਂਬਰ ਅੰਜਨਾ ਕੁਮਾਰੀ, ਨਰੇਸ਼ ਕੁਮਾਰ ਸ਼ਰਮਾ, ਹਰਜਿੰਦਰ ਸਿੰਘ ਬੈਂਸ, ਅਮਰਜੀਤ ਸਿੰਘ ਬੈਂਸ ਅਤੇ ਰਾਜਬੀਰ ਸਿੰਘ ਬੈਂਸ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਠਾਕੁਰ ਲਾਲ ਦੇ ਬੜਾ ਮੰਦਰ ਔਲਖ ਵਿਖੇ ਸਾਲਾਨਾ ਸੁਲਾਹਕੁਲ ਸਤਸੰਗ ਸਮਾਗਮ ਅੱਜ ਅਗਲੀ ਖ਼ਬਰ ਆਰ . ਬੀ . ਯੂ . ਦੇ ਐੱਨ . ਸੀ . ਸੀ . ਕੈਡਿਟ ਨੇ ਆਲ ਇੰਡੀਆ ਥਲ ਸੈਨਿਕ ਕੈਂਪ ਵਿਚ ਜਿੱਤਿਆ ਸੋਨ ਤਗਮਾ
Ad Position 24