14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਚੰਗਾ ਪ੍ਰਦਰਸ਼ਨ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਰੂਪਨਗਰ ਅਤੇ ਕੁਸ਼ਤੀ ਦੇ ਮੁਕਾਬਲੇ ਅਖਾੜਾ ਅਕਬਰਪੁਰ ਮਗਰੋੜ ਵਿਖੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਚੰਗਾ ਪ੍ਰਦਰਸ਼ਨ 14-10-2026
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਰੂਪਨਗਰ ਅਤੇ ਕੁਸ਼ਤੀ ਦੇ ਮੁਕਾਬਲੇ ਅਖਾੜਾ ਅਕਬਰਪੁਰ ਮਗਰੋੜ ਵਿਖੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ। ਵੇਟ ਲਿਫਟਿੰਗ ਦੇ ਮੁਕਾਬਲਿਆਂ ਵਿਚ ਅੰਡਰ-17 ਦੇ 56 ਕਿੱਲੋਗ੍ਰਾਮ ਵਰਗ ਵਿਚ ਜਸਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ 50 ਕਿੱਲੋਗ੍ਰਾਮ ਵਿਚ ਜਸਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਕੁਸ਼ਤੀ ਦੇ ਮੁਕਾਬਲੇ ਵਿਚ ਅੰਡਰ- 14 ਦੇ 35 ਕਿੱਲੋਗ੍ਰਾਮ ਵਰਗ ਵਿਚ ਗੌਰਵ ਸਿੰਘ ਨੇ ਪਹਿਲਾ ਤੇ ਹਰਜੋਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। 41 ਕਿੱਲੋਗ੍ਰਾਮ ਵਿਚ ਵੰਸ਼ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਦੇ 48 ਕਿੱਲੋਗ੍ਰਾਮ ਵਰਗ ਵਿਚ ਸਾਹਿਲ ਨੇ ਪਹਿਲਾ ਸਥਾਨ, 51 ਕਿੱਲੋਗ੍ਰਾਮ ਵਿਚ ਨਵਦੀਪ ਸਿੰਘ ਨੇ ਦੂਜਾ ਸਥਾਨ ਅਤੇ 45 ਕਿੱਲੋਗ੍ਰਾਮ ਵਿਚ ਹਰਜੋਤ ਸਿੰਘ, 110 ਕਿੱਲੋਗ੍ਰਾਮ ਵਿਚ ਪੁਸ਼ਕਰ ਭੱਲਾ, 65 ਕਿੱਲੋਗ੍ਰਾਮ ਵਿਚ ਸ਼ਾਹਿਦ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਵਿਚ 65 ਕਿੱਲੋਗ੍ਰਾਮ ਵਰਗ ਵਿਚ ਤਰਨਦੀਪ ਸਿੰਘ ਨੇ ਪਹਿਲਾ ਸਥਾਨ, 61 ਕਿੱਲੋਗ੍ਰਾਮ ਵਿਚ ਤਰਨਪ੍ਰੀਤ ਸਿੰਘ ਤੇ 57 ਕਿੱਲੋਗ੍ਰਾਮ ਵਿਚ ਸ਼ਾਹਿਦ ਨੇ ਦੂਜਾ ਸਥਾਨ ਹਾਸਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਅਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਜਿੱਤਾ ਕੁਸ਼ਤੀ ਕੋਚ ਵਿਨੀਤ ਭੱਲਾ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀਆ ਹਨ। ਇਸ ਮੌਕੇ ਤੇ ਨਵਤੇਜ ਸਿੰਘ, ਕੁਸ਼ਤੀ ਕੋਚ ਵਿਨੀਤ ਭੱਲਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੋਧ ’ਚ ਕੈਂਡਲ ਮਾਰਚ ਅੱਜ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਸ਼ਾਲ ਹਰ ਦਰ ’ ਤੇ ਜਗਾਉਣ ਲਈ ਤਰਕਸ਼ੀਲ ਸੁਸਾਇਟੀ ਯਤਨਸ਼ੀਲ ਵਿਦਿਆਰਥੀਆਂ ਦੇ ਟੈਸਟ ਲਏ, ਮੋ...
Ad Position 24