14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਧੂਵਨ ਸਕੂਲ ਵਿਖੇ ਪੋਕਸੋ ਐਕਟ ਅਤੇ ਜੁਵੇਨਾਈਲ ਜਸਟਿਸ ਐਕਟ ਬਾਰੇ ਜਾਗਰੂਕਤਾ ਸੈਮੀਨਾਰ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਕਾਨੂੰਨੀ ਜਾਗਰੂਕਤਾ ਜ਼ਰੂਰੀ : ਸੀ.ਜੇ.ਐੱਮ. ਅਮਨਦੀਪ ਕੌਰ

ਨੂਰਪੁਰ ਬੇਦੀ, 13 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੇ ਸਹਿਯੋਗ ਨਾਲ ਪੋਕਸੋ ਐਕਟ-2012 ਅਤੇ ਜੁਵੇਨਾਈਲ ਜਸਟਿਸ ਐਕਟ-2015 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟੇ੍ਟ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਅਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਸੈਮੀਨਾਰ ਦੌਰਾਨ ਬੱਚਿਆਂ ਅਤੇ ਸਟਾਫ਼ ਨੂੰ ਜਾਗਰੂਕ ਕਰਦੇ ਹੋਏ ਸੀ.ਜੇ.ਐੱਮ ਰੂਪਨਗਰ ਅਮਨਦੀਪ ਕੌਰ ਅਤੇ ਐਡਵੋਕੇਟ ਗਗਨਦੀਪ ਭਾਰਦਵਾਜ। ਤਸਵੀਰ:ਢੀਂਡਸਾ 14-10-2026
ਨੂਰਪੁਰ ਬੇਦੀ, 13 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਮਧੂਵਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੇ ਸਹਿਯੋਗ ਨਾਲ ਪੋਕਸੋ ਐਕਟ-2012 ਅਤੇ ਜੁਵੇਨਾਈਲ ਜਸਟਿਸ ਐਕਟ-2015 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟੇ੍ਟ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਅਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਦੇ ਚੇਅਰਮੈਨ ਅਮਿਤ ਚੱਢਾ ਵਲੋਂ ਉਨ੍ਹਾਂ ਦਾ ਫੁੱਲਾਂ ਦਾ ਬੁੱਕੇ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬਾਲ ਭਲਾਈ ਕਮੇਟੀ ਰੂਪਨਗਰ ਦੇ ਮੈਂਬਰ ਐਡਵੋਕੇਟ ਗਗਨਦੀਪ ਭਾਰਦਵਾਜ ਵੀ ਮੌਜੂਦ ਸਨ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਅਮਨਦੀਪ ਕੌਰ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦਾ ਸੁਰੱਖਿਅਤ ਭਵਿੱਖ ਯਕੀਨੀ ਬਣਾਉਣ ਲਈ ਕਾਨੂੰਨੀ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਅਣਉਚਿਤ ਵਿਹਾਰ ਹੋਣ ਦੀ ਸੂਰਤ ਵਿਚ ਸਮੇਂ ਸਿਰ ਸੁਚੇਤ ਹੋਣਾ ਅਤੇ ਲੋੜ ਪੈਣ ’ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਨ ਹੈ।ਇਸ ਦੌਰਾਨ ਐਡਵੋਕੇਟ ਗਗਨਦੀਪ ਭਾਰਦਵਾਜ ਨੇ ਪੋਕਸੋ ਐਕਟ ਅਤੇ ਜੁਵੇਨਾਈਲ ਜਸਟਿਸ ਐਕਟ ਦੇ ਵੱਖ-ਵੱਖ ਕਾਨੂੰਨੀ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ, ਜਦਕਿ ਜੁਵੇਨਾਈਲ ਜਸਟਿਸ ਐਕਟ ਦੇ ਤਹਿਤ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਅਤੇ ਕਾਨੂੰਨ ਨਾਲ ਟਕਰਾਅ ਵਿਚ ਆਏ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਬੱਚਿਆਂ ਦੀ ਸੁਰੱਖਿਆ ਲਈ ਮਾਪਿਆਂ, ਅਧਿਆਪਕਾਂ, ਸਕੂਲ ਪ੍ਰਬੰਧਕਾਂ ਅਤੇ ਸਮਾਜ ਦੀ ਭੂਮਿਕਾ ਨੂੰ ਵੀ ਅਹਿਮ ਦੱਸਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਮੈਡਮ ਦੀਪਿਕਾ ਪੁਰੀ, ਮੈਡਮ ਅਨੂ ਕੌਸ਼ਲ, ਅਵਿਨਾਸ਼ ਕੁਮਾਰ, ਮੈਡਮ ਸੁਰੇਖਾ ਰਾਣਾ ਅਤੇ ਮੈਡਮ ਰਮਾ ਸ਼ਰਮਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਕੂਲ ਪ੍ਰਬੰਧਨ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਸੁਚੇਤ ਕਰਨ ਅਤੇ ਉਨ੍ਹਾਂ ਲਈ ਸੁਰੱਖਿਅਤ ਵਾਤਾਵਰਨ ਸਿਰਜਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜੰਤਰ - ਮੰਤਰ ’ ਤੇ ਧਰਨਾਕਾਰੀਆਂ ਨੂੰ ਹਟਾਉਣ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੋਧ ’ਚ ਕੈਂਡਲ ਮਾਰਚ ਅੱਜ
Ad Position 24