14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕੀਤਾ ਰੋਸ ਮਾਰਚ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਸ਼ਿਆਂ ਖ਼ਿਲਾਫ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਸਮਾਜ ਸੇਵੀ ਤਾਰਾ ਚੰਦ ਸ੍ਰੀ ਜੰਡ ਸਾਹਿਬ ਅਤੇ ਸਾਬਕਾ ਕੌਂਸਲਰ ਸੁਖਵੀਰ ਸਿੰਘ ਦੀ ਅਗਵਾਈ ਹੇਠ ਇੱਥੇ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਗਿਆ ਕਿ ਸਰਕਾਰ ਦੀ ਸਹਿ ’ਤੇ ਹੋਏ ਇਸ ਕਤਲ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜਿਮੇਵਾਰ ਹੈ।

Ad Position 21
No active advertisement
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕੀਤਾ ਰੋਸ ਮਾਰਚ 14-10-2026
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਸ਼ਿਆਂ ਖ਼ਿਲਾਫ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਸਮਾਜ ਸੇਵੀ ਤਾਰਾ ਚੰਦ ਸ੍ਰੀ ਜੰਡ ਸਾਹਿਬ ਅਤੇ ਸਾਬਕਾ ਕੌਂਸਲਰ ਸੁਖਵੀਰ ਸਿੰਘ ਦੀ ਅਗਵਾਈ ਹੇਠ ਇੱਥੇ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਗਿਆ ਕਿ ਸਰਕਾਰ ਦੀ ਸਹਿ ’ਤੇ ਹੋਏ ਇਸ ਕਤਲ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜਿਮੇਵਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆ ਂ ਵਿਰੁੱਧ ਮੁਹਿੰਮ ਤਹਿਤ ਮੀਟਿੰਗਾਂ ਕਰਕੇ ਲੱਖਾਂ ਦੇ ਬਿੱਲ ਬਣਾਏ ਜਾ ਰਹੇ, ਉਸ ਦਾ ਨਤੀਜਾ ਕੀ ਮਿਲ ਰਿਹਾ ਹੈ ਸ਼ਰੇਆਮ ਨਸ਼ੇ ਵਿੱਕ ਰਹੇ, ਸ੍ਰੀ ਚਮਕੌਰ ਸਾਹਿਬ ਵਿਖੇ ਨਸ਼ਿਆਂ ਨਾਲ ਕਈ ਮੌਤਾਂ ਹੋ ਚੁੱਕੀਆਂ ਹਨ। ਪਰ ਨਸ਼ਾ ਘਟਣ ਦੀ ਬਜਾਏ ਵੱਧਦਾ ਜਾ ਰਿਹਾ ਹੈ। ਉਨ੍ਹਾਂ ਸਿਹਤ ਵਿਭਾਗ ਤੇ ਵੀ ਦੋਸ਼ ਲਗਾਉਂਦਿਆਂ ਕਿਹਾ ਕਿ ਅੱਜ ਸਰਕਾਰ ਹਰ ਕਦਮ ਤੇ ਨਾਕਾਮ ਸਾਬਿਤ ਹੋਈ ਹੈ। ਇਸ ਮੌਕੇ ਸਮੁੱਚੇ ਸ਼ਹਿਰ ਅੰਦਰ ਨਾਅਰੇਬਾਜੀ ਕਰਦਿਆਂ ਜਿੱਥੇ ਕਾਤਲਾਂ ਨੂੰ ਸਖਤ ਸਜਾਵਾਂ ਦੇਣ ਦੀ ਮੰਗ ਕੀਤੀ ਉੱਥੇ ਸਰਕਾਰ ਤੋਂ ਅਸਤੀਫੇ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਕਈ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 3 ਦਿਨਾਂ ਦਰਬਾਰ ਖ਼ਾਲਸਾ ( ਦਸਹਿਰਾ ) ਦੀਆਂ ਤਿਆਰੀਆਂ ਸ਼ੁਰੂ ਸਮਾਗਮ 18 ਤੋਂ ਅਗਲੀ ਖ਼ਬਰ ਜੰਤਰ - ਮੰਤਰ ’ ਤੇ ਧਰਨਾਕਾਰੀਆਂ ਨੂੰ ਹਟਾਉਣ ਦੌਰਾਨ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਦੇ ਦੋਸ਼
Ad Position 24