ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ ਵਿਖੇ ਸਾਲਾਨਾ ਬਰਸੀ ਸਮਾਗਮ ਸ਼ਰਧਾਪੂਰਵਕ ਕਰਵਾਇਆ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਜਸ ਅਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਕੀਤਾ ਨਿਹਾਲ
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ, ਆਦਰਸ਼ ਨਗਰ ਰੂਪਨਗਰ ਵਿਖੇ ਸ੍ਰੀਮਾਨ 108 ਸੰਤ ਸੁਆਮੀ ਰਾਮ ਸਿੰਘ ਬੇਦੀ ਦੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਦੀਵਾਨ ਵਿਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਅਤੇ ਗੁਰ ਇਤਿਹਾਸ ਨਾਲ ਜੋੜਿਆ।
ਬ
ਬਰਸੀ ਸਮਾਗਮ ਦੌਰਾਨ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਨਿਰਮਲ ਕੁਟੀਆ ਦੇ ਮੁੱਖ ਸੇਵਾਦਾਰ ਜਗਤਾਰ ਸਿੰਘ ਮਾਨ ਅਤੇ ਪ੍ਰਬੰਧਕ।
14-10-2026
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ, ਆਦਰਸ਼ ਨਗਰ ਰੂਪਨਗਰ ਵਿਖੇ ਸ੍ਰੀਮਾਨ 108 ਸੰਤ ਸੁਆਮੀ ਰਾਮ ਸਿੰਘ ਬੇਦੀ ਦੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਦੀਵਾਨ ਵਿਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਅਤੇ ਗੁਰ ਇਤਿਹਾਸ ਨਾਲ ਜੋੜਿਆ। ਬਾਬਾ ਜੋਗਿੰਦਰ ਸਿੰਘ ਚਮਕੌਰ ਸਾਹਿਬ, ਮਨਜਿੰਦਰ ਸਿੰਘ ਖੈਰਾਬਾਦ ਅਤੇ ਜੀਵਨ ਸਿੰਘ ਗੋਬਿੰਦਗੜ੍ਹ ਵਾਲਿਆਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਬਲਬੀਰ ਸਿੰਘ ਰਸੀਲਾ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਅਮਰਬੀਰ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਕਵੀਸ਼ਰੀ ਜਥੇ ਨੇ ਗੁਰ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਬਾਬਾ ਜਰਨੈਲ ਸਿੰਘ ਨੌਰਾ, ਬਾਬਾ ਬਲਬੀਰ ਸਿੰਘ ਸ਼ਾਸਤਰੀ ਟੂਟੋ ਮਜਾਰੇ ਵਾਲੇ, ਭਾਈ ਬਲਵੰਤ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਅਤੇ ਵਡਭਾਗੀ ਜੀ ਊਨਾ ਸਾਹਿਬ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਸਮਾਗਮ ਵਿਚ ਜਥੇਦਾਰ ਬਾਬਾ ਨਾਗਰ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ, ਬਾਬਾ ਹਰਦੀਪ ਸਿੰਘ, ਬਾਬਾ ਬਲਵਿੰਦਰ ਸਿੰਘ ਰਿਸ਼ੀਕੇਸ਼, ਬਾਬਾ ਮੱਖਣ ਸਿੰਘ ਟੂਟੋ ਮਜਾਰਾ, ਬਾਬਾ ਝੰਡਾ ਸਿੰਘ ਰਟੈੜਾ, ਤਰਸੇਮ ਸਿੰਘ ਆਦਮਪੁਰ, ਬਾਬਾ ਗੁਰਚਰਨ ਸਿੰਘ, ਬਾਬਾ ਮੱਖਣ ਸਿੰਘ ਦਰਿਆ, ਬਾਬਾ ਮਾਨ ਸਿੰਘ ਅਜੀਤਗੜ੍ਹ, ਬਾਬਾ ਗੁਲਜ਼ਾਰ ਸਿੰਘ ਅਤੇ ਨਿਰਮਲਾ ਸੰਤ ਮੰਡਲ ਪੰਜਾਬ ਦੇ ਸਕੱਤਰ ਤੇਜਿੰਦਰ ਸਿੰਘ ਸਮੇਤ ਹੋਰ ਸੰਤ-ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਨਿਰਮਲ ਕੁਟੀਆ ਦੇ ਮੁੱਖ ਸੇਵਾਦਾਰ ਜਗਤਾਰ ਸਿੰਘ ਮਾਨ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਐਡਵੋਕੇਟ ਅਮਨਦੀਪ ਸਿੰਘ, ਬਲਦੇਵ ਸਿੰਘ ਗਿੱਲ, ਮੋਹਨ ਸਿੰਘ ਭੱਠਲ, ਅਮਰਪਾਲ ਸਿੰਘ ਬੈਂਸ, ਕੌਂਸਲਰ ਸੰਜੀਵ ਕੁਮਾਰ, ਥਾਣੇਦਾਰ ਹੇਮਰਾਜ ਅਤੇ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।