14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕਮਲ ਚੌਹਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸ਼ਲਾਘਾਯੋਗ ਉਪਰਾਲਾ ਰੂਪਨਗਰ ਦੇ ਵਾਰਡ ਨੰਬਰ 6 ਅਤੇ ਪਿੰਡ ਚੱਕ ਢੇਰਾਂ ਸਮੇਤ ਵੱਖ-ਵੱਖ ਥਾਵਾਂ ’ਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਸਮਾਜ ਸੇਵੀ ਅਤੇ ਗੁੱਜਰ ਭਾਈਚਾਰੇ ਦੇ ਆਗੂ ਕਮਲ ਚੌਹਾਨ ਦੀ ਟੀਮ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਰੂਪਨਗਰ ਦੇ ਵਾਰਡ ਨੰਬਰ 6, ਪਿੰਡ ਚੱਕ ਢੇਰਾਂ ਸਮੇਤ ਵੱਖ-ਵੱਖ ਥਾਵਾਂ ’ਤੇ ਖਿਡਾਰੀਆਂ ਨੂੰ ਫੁੱਟਬਾਲ ਦੀਆਂ ਜਰਸੀਆਂ, ਕ੍ਰਿਕਟ ਦਾ ਸਮਾਨ ਅਤੇ ਖੇਡ ਕਿੱਟਾਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 14-10-2026
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਸਮਾਜ ਸੇਵੀ ਅਤੇ ਗੁੱਜਰ ਭਾਈਚਾਰੇ ਦੇ ਆਗੂ ਕਮਲ ਚੌਹਾਨ ਦੀ ਟੀਮ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਰੂਪਨਗਰ ਦੇ ਵਾਰਡ ਨੰਬਰ 6, ਪਿੰਡ ਚੱਕ ਢੇਰਾਂ ਸਮੇਤ ਵੱਖ-ਵੱਖ ਥਾਵਾਂ ’ਤੇ ਖਿਡਾਰੀਆਂ ਨੂੰ ਫੁੱਟਬਾਲ ਦੀਆਂ ਜਰਸੀਆਂ, ਕ੍ਰਿਕਟ ਦਾ ਸਮਾਨ ਅਤੇ ਖੇਡ ਕਿੱਟਾਂ ਵੰਡੀਆਂ ਗਈਆਂ। ਪਿੰਡ ਚੱਕ ਢੇਰਾਂ ਵਿਖੇ ਓਂਕਾਰ ਚੌਹਾਨ ਦੀ ਟੀਮ ਨੇ ਵੀ ਇਸ ਮੁਹਿੰਮ ਵਿਚ ਯੋਗਦਾਨ ਪਾਇਆ। ਕਮਲ ਚੌਹਾਨ ਵਲੋਂ ਪਿਛਲੇ ਲੰਬੇ ਸਮੇਂ ਤੋਂ ਖਿਡਾਰੀਆਂ ਨੂੰ ਖੇਡ ਸਮਗਰੀ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹ ਮਿਲ ਰਿਹਾ ਹੈ। ਕਮਲ ਚੌਹਾਨ ਦੀ ਟੀਮ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨ ਵੱਲ ਇੱਕ ਸਾਰਥਕ ਕਦਮ ਹੈ। ਖੇਡਾਂ ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣਾਂ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਖਿਡਾਰੀਆਂ ਨੂੰ ਲੋੜੀਂਦੀ ਖੇਡ ਸਮਗਰੀ ਦੇਣ ਨਾਲ ਉਨ੍ਹਾਂ ਨੂੰ ਅਭਿਆਸ ਲਈ ਬਿਹਤਰ ਮੌਕੇ ਮਿਲਦੇ ਹਨ। ਇਲਾਕੇ ਵਿਚ ਕਮਲ ਚੌਹਾਨ ਅਤੇ ਉਨ੍ਹਾਂ ਦੀ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਅਜਿਹੇ ਯਤਨ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲਓ ਜੀ , ਜੰਗਲਾਂ ਦੀ ਰਖਵਾਲੀ ਵਾਲਾ ਜੰਗਲਾਤ ਵਿਭਾਗ ਹੀ ਅਫ਼ਸਰਸ਼ਾਹੀ ਅਤੇ ਰਸੂਖਵਾਨਾ ਲੋਕਾਂ ’ ਤੇ ਹੋਇਆ ਪੂਰਾ ਮਿਹਰਬਾਨ ਵਾਤ... ਅਗਲੀ ਖ਼ਬਰ ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ ਵਿਖੇ ਸਾਲਾਨਾ ਬਰਸੀ ਸਮਾਗਮ ਸ਼ਰਧਾਪੂਰਵਕ ਕਰਵਾਇਆ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗ...
Ad Position 24