ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੋਲ ਖੋਲ੍ਹੀ : ਜਥੇ ਔਲਖ
ਨੂਰਪੁਰ ਬੇਦੀ, 14 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੇ ਨਸ਼ਿਆਂ ਦੇ ਖ਼ਾਤਮੇ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ।
ਨੂਰਪੁਰ ਬੇਦੀ, 14 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਰਕਾਰ ਦੇ ਨਸ਼ਿਆਂ ਦੇ ਖ਼ਾਤਮੇ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਸਾਹਮਣੇ ਲਿਆ ਦਿੱਤੀ ਹੈ। ਜਥੇਦਾਰ ਔਲਖ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਵਧ ਰਹੇ ਪ੍ਰਸਾਰ ਅਤੇ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿੱਕਰੀ ਵਿਰੁੱਧ ਲਗਾਤਾਰ ਆਵਾਜ਼ ਉਠਾ ਰਿਹਾ ਸੀ। ਅਜਿਹੇ ਵਿਅਕਤੀ ਦਾ ਦਿਨ-ਦਿਹਾੜੇ ਕਤਲ ਹੋ ਜਾਣਾ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਾਰੇ ਗੰਭੀਰ ਚਿੰਤਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਉਜਾਗਰ ਕਰਨ ਵਾਲੇ ਵਿਅਕਤੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਵਿਚ ਚਿੰਤਾ ਪੈਦਾ ਹੋਣੀ ਸੁਭਾਵਿਕ ਹੈ।