ਮਧੂਵਨ ਵਾਟਿਕਾ ਪਬਲਿਕ ਸਕੂਲ ਦੀ ਹਰਸ਼ਦੀਪ ਕੌਰ ਨੇ ਪ੍ਰਾਪਤ ਕੀਤੀ ਐਮ . ਬੀ . ਬੀ . ਐਸ . ਦੀ ਸੀਟ
ਨੂਰਪੁਰ ਬੇਦੀ, 14 ਅਕਤੂਬਰ (ਵਿੰਦਰਪਾਲ ਝਾਂਡੀਆਂ)- ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ ਨੀਟ ਦੀ ਪ੍ਰੀਖਿਆ ਵਿਚ ਚੰਗਾ ਰੈਂਕ ਹਾਸਲ ਕਰਕੇ ਐਮ. ਬੀ.
ਹ
ਹਰਸ਼ਦੀਪ ਕੋਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਕੂਲ ਪ੍ਰਬੰਧਕ ਤੇ ਮਾਤਾ ਪਿਤਾ। ਤਸਵੀਰ: ਵਿੰਦਰਪਾਲ ਝਾਂਡੀਆਂ।
15-10-2026
ਨੂਰਪੁਰ ਬੇਦੀ, 14 ਅਕਤੂਬਰ (ਵਿੰਦਰਪਾਲ ਝਾਂਡੀਆਂ)- ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ ਨੀਟ ਦੀ ਪ੍ਰੀਖਿਆ ਵਿਚ ਚੰਗਾ ਰੈਂਕ ਹਾਸਲ ਕਰਕੇ ਐਮ.ਬੀ.ਬੀ.ਐੱਸ. ਦੀ ਸੀਟ ਪ੍ਰਾਪਤ ਕੀਤੀ ਹੈ। ਉਸ ਨੇ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਜਲੰਧਰ ਵਿਖੇ ਦਾਖ਼ਲਾ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਹਰਸ਼ਦੀਪ ਕੌਰ ਦੇ ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਵਲੋਂ ਉਸ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਸ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਸਕੂਲ ਦੇ ਸਮੂਹ ਸਟਾਫ਼ ਨੇ ਹਰਸ਼ਦੀਪ ਕੌਰ ਸਣੇ ਉਸ ਦੇ ਪਿਤਾ ਬਲਵੀਰ ਸਿੰਘ, ਮਾਤਾ ਬਲਜਿੰਦਰ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਨੀਟ ਵਰਗੀ ਮੁਕਾਬਲੇ ਵਾਲੀ ਪ੍ਰੀਖਿਆ ਵਿਚ ਚੰਗਾ ਰੈਂਕ ਹਾਸਲ ਕਰਕੇ ਐਮਬੀਬੀਐਸ ਵਿਚ ਦਾਖ਼ਲਾ ਪ੍ਰਾਪਤ ਕਰਨਾ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਵਿਦਿਆਰਥਣ ਦੀ ਮਿਹਨਤ, ਲਗਨ ਤੇ ਆਪਣੇ ਟੀਚੇ ਪ੍ਰਤੀ ਸਮਰਪਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹਰਸ਼ਦੀਪ ਕੌਰ ਭਵਿੱਖ ਵਿਚ ਇੱਕ ਕਾਬਲ ਡਾਕਟਰ ਬਣ ਕੇ ਸਮਾਜ ਦੀ ਸੇਵਾ ਕਰੇਗੀ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਪ੍ਰਿੰਸੀਪਲ ਮੈਡਮ ਦੀਪਿਕਾ ਪੁਰੀ, ਮੈਡਮ ਸੁਰੇਖਾ ਰਾਣਾ, ਨੀਸ਼ਾ, ਵਿਵੇਕ, ਅਤੁਲ, ਅਮਨਦੀਪ ਕੌਰ, ਸ਼ਿਵਾਨੀ ਪੁਰੀ, ਖੁਸ਼ਵੰਤ ਕੌਰ, ਰਮਾ ਸ਼ਰਮਾ ਤੇ ਕੁਲਦੀਪ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।