14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਚੱਬਰੇਵਾਲ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਟ

ਨੂਰਪੁਰ ਬੇਦੀ, 14 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਚੱਬਰੇਵਾਲ ਵਿਖੇ ਲੋਕ ਮਿਲਣੀ ਦੌਰਾਨ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ ਕੀਤੀ।

Ad Position 21
No active advertisement
ਪੰਚਾਇਤ ਨੂੰ ਚੈੱਕ ਭੇਟ ਕਰਦੇ ਵਿਧਾਇਕ ਚੱਢਾ। ਤਸਵੀਰ: ਢੀਂਡਸਾ 15-10-2026
ਨੂਰਪੁਰ ਬੇਦੀ, 14 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਚੱਬਰੇਵਾਲ ਵਿਖੇ ਲੋਕ ਮਿਲਣੀ ਦੌਰਾਨ ਗ੍ਰਾਮ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ ਕੀਤੀ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਲੋਕਾਂ ਦੀਆਂ ਸਹੂਲਤਾਂ ਵਿਚ ਵਾਧਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਪਿੰਡਾਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਚਾਇਤਾਂ ਨੂੰ ਚਾਹੀਦਾ ਹੈ ਕਿ ਉਹ ਪਿੰਡ ਦੀਆਂ ਲੋੜਾਂ ਅਤੇ ਲੋਕਾਂ ਦੀ ਸਲਾਹ ਅਨੁਸਾਰ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਇਲਾਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਹੋਰ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਪਿੰਡ ਦੀ ਪੰਚਾਇਤ ਅਤੇ ਹਾਜ਼ਰ ਲੋਕਾਂ ਨੇ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਦੇਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਭਾਜਪਾ ਅੱਜ ਤਿੰਨ ਹਲਕਿਆਂ ਵਿਚ ਦੇਵੇਗੀ ਧਰਨੇ ਅਜੈਵੀਰ ਸਿੰਘ ਲਾਲਪੁਰਾ ਵਲੋਂ... ਅਗਲੀ ਖ਼ਬਰ ਬਿੰਦਰਖ ਤੇ ਰਾਮਪੁਰ ਪੁਰਖਾਲੀ ਵਿਖੇ ‘ ਮਾਨ ਦੇ ਮੁਨਾਫ਼ੇ ’ ਮੁਹਿੰਮ ਤਹਿਤ ਔਰਤਾਂ ਨਾਲ ਕੀਤੀਆਂ ਮੀਟਿੰਗਾਂ
Ad Position 24