ਰਾਹੁਲ ਗਾਂਧੀ ਦਾ ਪੁਤਲਾ ਫ਼ੂਕ ਨੰਗਲ ’ ਚ ਭਾਜਪਾ ਮਹਿਲਾ ਮੋਰਚਾ ਵਲੋਂ ਰੋਸ ਪ੍ਰਦਰਸ਼ਨ ਔਰਤਾਂ ਦੇ ਸਨਮਾਨ ਦੇ ਮੁੱਦੇ ’ਤੇ ਕਾਂਗਰਸ ਨੂੰ ਘੇਰਨ ਸੜਕਾਂ ’ਤੇ ਉੱਤਰੀ ਮਹਿਲਾ ਭਾਜਪਾ
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਮੁਅੱਤਲ ਪ੍ਰੋਫੈਸਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਵਿਰੁੱਧ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਨੰਗਲ ਨੇ ਕਾਂਗਰਸ ਦੀ ਲੀਡਰਸ਼ਿਪ ਨੂੰ ਸਿਆਸੀ ਘੇਰੇ ਵਿਚ ਲਿਆ ਹੈ। ਆਈ ਬਲਾਕ ਚੌਕ ਵਿਖੇ ਅਲਕਾ ਐਰੀ ਅਤੇ ਮਮਤਾ ਦੀ ਅਗਵਾਈ ਹੇਠ ਮਹਿਲਾ ਕਾਰਕੁਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਅਤੇ ਇਸ ਮਾਮਲੇ ’ਤੇ ਉਨ੍ਹਾਂ ਦੀ ਚੁੱਪੀ ਨੂੰ ਲੈ ਕੇ ਤਿੱਖੇ ਸਵਾਲ ਉਠਾਏ।
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਮੁਅੱਤਲ ਪ੍ਰੋਫੈਸਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਵਿਰੁੱਧ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਨੰਗਲ ਨੇ ਕਾਂਗਰਸ ਦੀ ਲੀਡਰਸ਼ਿਪ ਨੂੰ ਸਿਆਸੀ ਘੇਰੇ ਵਿਚ ਲਿਆ ਹੈ। ਆਈ ਬਲਾਕ ਚੌਕ ਵਿਖੇ ਅਲਕਾ ਐਰੀ ਅਤੇ ਮਮਤਾ ਦੀ ਅਗਵਾਈ ਹੇਠ ਮਹਿਲਾ ਕਾਰਕੁਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਅਤੇ ਇਸ ਮਾਮਲੇ ’ਤੇ ਉਨ੍ਹਾਂ ਦੀ ਚੁੱਪੀ ਨੂੰ ਲੈ ਕੇ ਤਿੱਖੇ ਸਵਾਲ ਉਠਾਏ। ਪ੍ਰਦਰਸ਼ਨਕਾਰੀ ਮਹਿਲਾਵਾਂ ਨੇ ਸਵਾਲ ਕੀਤਾ ਕਿ ਔਰਤਾਂ ਦੀ ਸੁਰੱਖਿਆ, ਸਨਮਾਨ ਅਤੇ ਨਿਆਂ ਦੀ ਗੱਲ ਕਰਨ ਵਾਲੀ ਕਾਂਗਰਸ ਦੀ ਲੀਡਰਸ਼ਿਪ ਆਪਣੇ ਹੀ ਸੰਸਦ ਮੈਂਬਰ ਵਿਰੁੱਧ ਲੱਗੇ ਕਥਿਤ ਗੰਭੀਰ ਦੋਸ਼ਾਂ ਬਾਰੇ ਸਪਸ਼ਟ ਪੱਖ ਕਿਉਂ ਨਹੀਂ ਰੱਖ ਰਹੀ? ਉਨ੍ਹਾਂ ਕਿਹਾ ਕਿ ਔਰਤਾਂ ਨਾਲ ਸਬੰਧਿਤ ਸੰਵੇਦਨਸ਼ੀਲ ਮਾਮਲਿਆਂ ਵਿਚ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਜਵਾਬਦੇਹੀ ਦਿਖਾਉਣੀ ਚਾਹੀਦੀ ਹੈ। ਭਾਜਪਾ ਮਹਿਲਾ ਮੋਰਚਾ ਦੀਆਂ ਕਾਰਕੁਨਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਕਥਿਤ ਦੋਸ਼ਾਂ ਦੀ ਸਚਾਈ ਸਾਹਮਣੇ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸਬੰਧਿਤ ਵਿਅਕਤੀ ਵਿਰੁੱਧ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਔਰਤਾਂ ਦੇ ਸਨਮਾਨ ਅਤੇ ਨਿਆਂ ਦੇ ਮੁੱਦੇ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਤ ਨਹੀਂ ਹਨ ਅਤੇ ਸਾਰੀਆਂ ਪਾਰਟੀਆਂ ਨੂੰ ਅਜਿਹੇ ਮਾਮਲਿਆਂ ਵਿਚ ਇੱਕੋ ਜਿਹੇ ਮਾਪਦੰਡ ਅਪਣਾਉਣੇ ਚਾਹੀਦੇ ਹਨ।