16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਨਸ਼ਿਆਂ ਖ਼ਿਲਾਫ਼ ਡੀ . ਸੀ . ਨੂੰ ਮੰਗ ਪੱਤਰ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ, ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਨਸ਼ਿਆਂ ’ਤੇ ਰੋਕ ਲਗਾਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-10-2026
ਰੂਪਨਗਰ, 15 ਅਕਤੂਬਰ (ਸਤਨਾਮ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਨਸ਼ਿਆਂ ’ਤੇ ਰੋਕ ਲਗਾਉਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਕੜੋਨਾ ਦੀ ਅਗਵਾਈ ਹੇਠ ਪਹੁੰਚੇ ਵਫ਼ਦ ਨੇ ਮੰਗ ਕੀਤੀ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪੰਜਾਬ ਹਰਬੰਸ ਸਿੰਘ ਕੰਧੋਲਾ, ਮੀਤ ਪ੍ਰਧਾਨ ਜਥੇਦਾਰ ਪ੍ਰੀਤਮ ਸਿੰਘ ਸੱਲੋ ਮਾਜਰਾ, ਜ਼ਿਲ੍ਹਾ ਸਰਪ੍ਰਸਤ ਜਥੇਦਾਰ ਭਾਗ ਸਿੰਘ, ਭੁਪਿੰਦਰ ਸਿੰਘ ਬਜਰੂੜ, ਨਿਰਭੈ ਸਿੰਘ, ਬਾਬਾ ਹਰਦੀਪ ਸਿੰਘ, ਅਮਰਜੀਤ ਸਿੰਘ ਢਿੱਲੋਂ, ਹਰਜਿੰਦਰ ਸਿੰਘ ਕੁੱਲਗਰਾਂ, ਪਰਮਿੰਦਰ ਸਿੰਘ ਭਿਓਰਾ, ਜਸਵੰਤ ਸਿੰਘ ਅਲੀਪੁਰ, ਪ੍ਰਿੰਸੀਪਲ ਮੇਹਰ ਸਿੰਘ, ਅਮਰਜੀਤ ਸਿੰਘ ਕੰਗ, ਪਰਗਟ ਸਿੰਘ ਰੋਲੂ ਮਾਜਰਾ, ਗਿਆਨ ਸਿੰਘ ਘਨੌਲੀ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੋਗੀ ਅੱਲਾ ਯਾਰ ਖਾਂ ਦੀ ਯਾਦ ਨੂੰ ਸਮਰਪਿਤ ਦਸਤਾਰਬੰਦੀ ਅਤੇ ਕੀਰਤਨ ਦਰਬਾਰ ਭਲਕੇ ਅਗਲੀ ਖ਼ਬਰ ਕੌਂਸਲਰ ਤੇ ਪ੍ਰਾਪਰਟੀ ਡੀਲਰ ਮਨਦੀਪ ਸਿੰਘ ਬਾਜਵਾ ਦੇ ਬਿਆਨਾਂ ’ ਤੇ ਪੁਲਿਸ ਵਲੋਂ ਮੁਕੱਦਮਾ ਦਰਜ
Ad Position 24