16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਬੰਦ ਨੂੰ ਦਿੱਤਾ ਪੂਰਨ ਸਮਰਥਨ

ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ ਐਸ ਨਿੱਕੂਵਾਲ )-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਅੰਦਰ ਚੱਲ ਰਹੀ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਦਹਾਲ ਪੰਜਾਬ ਨੂੰ ਖੁਸ਼ਹਾਲ ਪੰਜਾਬ ਬਣਾਉਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਬੰਦ ਨੂੰ ਪੂਰਨ ਤੌਰ ’ਤੇ ਸਮਰਥਨ ਦਿੱਤਾ ਗਿਆ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮਾਨਸਾ ਦੇ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿੱਚ ਡਰੱਗ ਮਾਫੀਆ ਅਤੇ ਮੈਡੀਕਲ ਸਟੋਰ ਚਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 16-10-2026
ਸ੍ਰੀ ਅਨੰਦਪੁਰ ਸਾਹਿਬ, 15 ਅਕਤੂਬਰ (ਜੇ ਐਸ ਨਿੱਕੂਵਾਲ )-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਅੰਦਰ ਚੱਲ ਰਹੀ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਸੰਭਾਲੋ ਮੁਹਿੰਮ ਤਹਿਤ ਬਦਹਾਲ ਪੰਜਾਬ ਨੂੰ ਖੁਸ਼ਹਾਲ ਪੰਜਾਬ ਬਣਾਉਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਬੰਦ ਨੂੰ ਪੂਰਨ ਤੌਰ ’ਤੇ ਸਮਰਥਨ ਦਿੱਤਾ ਗਿਆ ਅਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮਾਨਸਾ ਦੇ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿੱਚ ਡਰੱਗ ਮਾਫੀਆ ਅਤੇ ਮੈਡੀਕਲ ਸਟੋਰ ਚਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਿਨਾਉਣੀ ਵਾਰਦਾਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਨਸ਼ਾ ਮਾਫੀਆ ਕਿੰਨਾ ਬੇਲਗਾਮ ਹੋ ਚੁੱਕਾ ਹੈ ਅਤੇ ਸਰਕਾਰ ਨਸ਼ੇ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੁਆਰਾ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਦੇ ਝੂਠੇ ਦਾਅਵੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਮਨੀਸ਼ ਸਿਸੋਦੀਆ ਦੀ ਸ਼ਾਮ ਦਾਮ ਦੰਡ ਭੇਦ ਦੀ ਨੀਤੀ ਤੋਂ ਸੁਚੇਤ ਹੋਣਾ ਚਾਹੀਦਾ ਹੈ। ਇਸ ਘਟਨਾ ਦੇ ਵਿਰੋਧ ਵਿਚ ਅੱਜ ਇਨਸਾਫ ਪਸੰਦ ਜਥੇਬੰਦੀਆਂ, ਪੀੜਤ ਪਰਿਵਾਰ ਅਤੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸਦਾ ਬਹੁਜਨ ਸਮਾਜ ਪਾਰਟੀ, ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਜਰਨੈਲ ਸਿੰਘ ਸੁਰਤਾਂਪੁਰ, ਸਾਬਕਾ ਜ਼ਿਲ੍ਹਾ ਇੰਚਾਰਜ ਕੁਲਦੀਪ ਸਿੰਘ ਘਨੌਲੀ, ਸੂਬੇਦਾਰ ਬਿਕਰਮ ਸਿੰਘ ਸਿਲੋ ਮਾਸਕੋ, ਡਾ. ਮਨਦੀਪ ਸਿੰਘ, ਕੌਸ਼ਲਰ ਸੁਨੀਲ ਅਟਵਾਲ, ਸੁਨੀਲ ਕੁਮਾਰ, ਓਂਕਾਰ ਸਿੰਘ ਹੈਪੀ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਨੁਮਾਇੰਦੇ ਡਾ . ਸ਼ਮਸ਼ੇਰ ਸਿੰਘ ਸ਼ੇਰਾ ਨੂੰ ਪੁਲਿਸ ਨੇ ਘਰ ’ ਚ ਹੀ ਕੀਤਾ ਨਜ਼ਰਬੰਦ ਅਗਲੀ ਖ਼ਬਰ ਆਰ . ਬੀ . ਯੂ . ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫ਼ਰੰਸ
Ad Position 24