ਕਿਸਾਨ ਨੁਮਾਇੰਦੇ ਡਾ . ਸ਼ਮਸ਼ੇਰ ਸਿੰਘ ਸ਼ੇਰਾ ਨੂੰ ਪੁਲਿਸ ਨੇ ਘਰ ’ ਚ ਹੀ ਕੀਤਾ ਨਜ਼ਰਬੰਦ
ਭਰਤਗੜ੍ਹ, 15 ਅਕਤੂਬਰ (ਜਸਬੀਰ ਸਿੰਘ ਬਾਵਾ)-ਕਿਸਾਨ ਅਤੇ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਡਾ. ਸ਼ਮਸ਼ੇਰ ਸਿੰਘ ਸ਼ੇਰਾ ਨੂੰ ਅੱਜ ਸਵੇਰੇ ਸਾਢੇ 5 ਵਜੇ ਪੁਲਿਸ ਨੇ ਛੋਟੀ ਝੱਖੀਆਂ ’ਚ ਇਨ੍ਹਾਂ ਦੀ ਰਿਹਾਇਸ਼ ’ਤੇ ਨਜ਼ਰਬੰਦ ਕਰ ਲਿਆ।
ਭਰਤਗੜ੍ਹ, 15 ਅਕਤੂਬਰ (ਜਸਬੀਰ ਸਿੰਘ ਬਾਵਾ)-ਕਿਸਾਨ ਅਤੇ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਡਾ. ਸ਼ਮਸ਼ੇਰ ਸਿੰਘ ਸ਼ੇਰਾ ਨੂੰ ਅੱਜ ਸਵੇਰੇ ਸਾਢੇ 5 ਵਜੇ ਪੁਲਿਸ ਨੇ ਛੋਟੀ ਝੱਖੀਆਂ ’ਚ ਇਨ੍ਹਾਂ ਦੀ ਰਿਹਾਇਸ਼ ’ਤੇ ਨਜ਼ਰਬੰਦ ਕਰ ਲਿਆ। ਡਾ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮਾਨਸਾ ਦੇ ਮੈਡੀਕਲ ਸਟੋਰ ਦੇ ਮਾਲਕ ਹੱਥੋਂ ਕਤਲ ਹੋਏ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਘਨੌਲੀ ਬੈਰੀਅਰ ਕੋਲ ਹੋਣ ਵਾਲੇ ਇਕੱਠ ’ਚ ਪੁੱਜਣਾ ਸੀ, ਪਰ ਸਰਕਾਰ ਅਤੇ ਪੁਲਿਸ ਦੇ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਸਾਡੇ ਇਕੱਠ ਨੂੰ ਅਸਫ਼ਲ ਕਰਨ ਦੇ ਮੰਤਵ ਨਾਲ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਇਨ੍ਹਾਂ ਦੇ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਦੋ ਮੁਲਾਜ਼ਮ ਵੀ ਤਾਇਨਾਤ ਕਰ ਦਿੱਤੇ ਗਏ। ਇਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਬੰਦ ਨੂੰ ਲੈ ਕੇ ਇਸ ਖੇਤਰ ’ਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ, ਪਰ ਇਸ ਤਰਾਂ ਕਿਸਾਨ ਨੇਤਾਵਾਂ ’ਤੇ ਨਜ਼ਰਬੰਦ ਜਿਹੀ ਕਾਰਵਾਈ ਨਾਲ ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਭਵਿੱਖ ’ਚ ਅਜਿਹੀਆਂ ਕਾਰਵਾਈਆਂ ਦੇ ਨਤੀਜੇ ਚੰਗੇ ਨਹੀਂ ਨਿਕਲਣਗੇ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਵਜੋਂ ਉਸਦੇ ਕਾਤਲ ਨੂੰ ਇੱਕ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਸਮਾਜ ਵਿਰੋਧੀ ਅਨਸਰ ਅਜਿਹੀ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕੇ।