17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕੁਸ਼ਤੀ ਮੁਕਬਾਲਿਆਂ ਵਿਚ ਖ਼ਾਲਸਾ ਸਕੂਲ ਦਾ ਵਧੀਆ ਪ੍ਰਦਰਸ਼ਨ

ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 4 ਤਹਿਤ ਰਾਜ ਪੱਧਰੀ ਕੁਸ਼ਤੀ ਦੇ ਮੁਕਾਬਲੇ ਮਾਨਸਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਰੂਪਨਗਰ, 16 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ 4 ਤਹਿਤ ਰਾਜ ਪੱਧਰੀ ਕੁਸ਼ਤੀ ਦੇ ਮੁਕਾਬਲੇ ਮਾਨਸਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ। ਅੰਡਰ 17 48 ਕਿੱਲੋਗਰਾਮ ਵਿਚ ਨਵਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਖਿਡਾਰੀ ਅਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਜਿੱਤ ਕੁਸ਼ਤੀ ਕੋਚ ਵਿਨੀਤ ਭੱਲਾ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀ । ਇਸ ਮੌਕੇ ’ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਕੁਸ਼ਤੀ ਕੋਚ ਵਿਨੀਤ ਭੱਲਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ 20 ਲੱਖ ਦੇ ਖੇਡ ਮੈਦਾਨ ਨਾਲ ਰਾਏਪੁਰ ਅੱਪਰ ਨੂੰ ਨਵੀਂ ਸੌਗਾਤ , ਬੈਂਸ ਨੇ 5 ਲੱਖ ਦੀ ਹੋਰ ਗਰਾਂਟ ਐਲਾਨੀ
Ad Position 24