ਵਾਰਡ ਨੰਬਰ 16 ’ਚ 14 ਲੱਖ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਰੂਪਨਗਰ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਵਲੋਂ ਵਾਰਡ ਨੰਬਰ 16 ਦੇ ਸ਼ਾਮਪੁਰਾ ਟੋਬੇ ਨੇੜੇ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਰੂਪਨਗਰ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਵਲੋਂ ਵਾਰਡ ਨੰਬਰ 16 ਦੇ ਸ਼ਾਮਪੁਰਾ ਟੋਬੇ ਨੇੜੇ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਕੰਮ ਦੇ ਮੁਕੰਮਲ ਹੋਣ ਨਾਲ ਰੈਲੋ ਰੋਡ ਤੋਂ ਜਰਸੀ ਫਾਰਮ ਤੱਕ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਹੱਲ ਹੋਣ ਦੀ ਉਮੀਦ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਪਾਈਪਾਂ ਪਾਉਣ ਦਾ ਕੰਮ ਪੂਰਾ ਹੋਣ ਨਾਲ ਇਲਾਕੇ ਵਿਚ ਨਿਕਾਸੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੂਰ ਹੋਣਗੀਆਂ ਅਤੇ ਲੋਕਾਂ ਨੂੰ ਸੁਵਿਧਾ ਮਿਲੇਗੀ। ਇਸ ਮੌਕੇ ਨਗਰ ਕੌਂਸਲ ਦੀ ਮੀਤ ਪ੍ਰਧਾਨ ਅਤੇ ਕੌਂਸਲਰ ਸੁਰਜੀਤ ਕੌਰ, ਬਨਵਾਰੀ ਲਾਲ ਮੱਟੂ, ਮਗੇਸ਼ ਪੰਡਿਤ, ਜਗਜੀਤ ਸਿੰਘ, ਦਵਿੰਦਰ ਮਿੱਤਲ, ਲੰਬਰਦਾਰ ਸਰਬ ਸਟੇਸ਼ਨ, ਅਜੀਤ ਸਿੰਘ ਸੋਢਾ, ਸ਼ਾਮ ਸਿੰਘ, ਸਲੀਮ ਭੱਟੀ, ਬਿੰਦਰ, ਸੀਵਰੇਜ ਬੋਰਡ ਦੇ ਮੁਲਾਜ਼ਮਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।