ਨਰੋਈ ਸਿਹਤ ਰੱਖਣ ਲਈ ਲੋਕਾਂ ਨੂੰ ਕੀਤਾ ਜਾਗਰੂਕ
ਪੁਰਖਾਲੀ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ-ਨਿਰਦੇਸ਼ ਹੇਠ ਸਿਹਤ ਵਿਭਾਗ ਪੁਰਖਾਲੀ ਦੀ ਟੀਮ ਵਲੋਂ ਬਿੰਦਰਖ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮੌਜੂਦ ਲੋਕਾਂ ਨੂੰ ਐੱਸ.
ਪੁਰਖਾਲੀ, 16 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ-ਨਿਰਦੇਸ਼ ਹੇਠ ਸਿਹਤ ਵਿਭਾਗ ਪੁਰਖਾਲੀ ਦੀ ਟੀਮ ਵਲੋਂ ਬਿੰਦਰਖ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮੌਜੂਦ ਲੋਕਾਂ ਨੂੰ ਐੱਸ.ਆਈ. ਜਗਦੀਸ਼ ਸਿੰਘ, ਸੁਪਰਵਾਈਜ਼ਰ ਪ੍ਰੋਮੀਲਾ ਦੇਵੀ ਅਤੇ ਸੀ. ਐਚ. ਓ. ਰਾਜਪਾਲ ਕੌਰ, ਹੈਲਥ ਵਰਕਰ ਵਿਸ਼ਾਲ ਸ਼ਰਮਾ ਅਤੇ ਏ. ਐਨ. ਐਮ. ਹਰਜੀਤ ਕੌਰ ਨੇ ਆਈਆਂ ਔਰਤਾਂ ਅਤੇ ਹੋਰ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਗਰਭਵਤੀ ਔਰਤਾਂ ਦਾ ਸਿਹਤ ਚੈਕਅਪ ਕੀਤਾ। ਇਸ ਮੌਕੇ ਔਰਤਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਭਾਗ ਦੀ ਟੀਮ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਅਤੇ ਘਰਾਂ ਦੇ ਨੇੜੇ ਤੇੜੇ ਸਾਫ਼ ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਇਲਾਜ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਆਸ਼ਾ ਵਰਕਰ ਜਸਵੀਰ ਕੌਰ, ਆਂਗਣਵਾੜੀ ਵਰਕਰ ਰਣਵੀਰ ਕੌਰ, ਕੁਲਦੀਪ ਸਿੰਘ ਅਤੇ ਪਿੰਡ ਦੀਆਂ ਔਰਤਾਂ ਹਾਜਰ ਸਨ।