ਮੁਢਲੇ ਸਿਹਤ ਕੇਂਦਰ ਵਿਚ ਆਇਆ ਸੁਧਾਰ ਵਿਰੋਧੀਆਂ ਨੂੰ ਰਾਸ ਨਹੀਂ ਆ ਰਿਹਾ : ਕਮਿੱਕਰ ਸਿੰਘ ਡਾਢੀ ਰੋਜ਼ਾਨਾ ਸੈਂਕੜੇ ਮਰੀਜ਼ਾਂ ਨੂੰ ਮੁਫ਼ਤ ਮਿਲ ਰਹੀਆਂ ਹਨ ਬਹੁ ਗਿਣਤੀ ਦਵਾਈਆਂ
ਕੀਰਤਪੁਰ ਸਾਹਿਬ, 16 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿਗਰਾਨੀ ਹੇਠ ਹਲਕੇ ਅੰਦਰ ਵੱਡੀ ਪੱਧਰ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ । ਸੂਬੇ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਕੋਲ ਕੋਈ ਵੀ ਅਜਿਹਾ ਮੁੱਦਾ ਨਹੀਂ ਬਚਿਆ ਜਿਸ ਦੇ ਸਹਾਰੇ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸ ਸਕਣ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮਿੱਕਰ ਸਿੰਘ ਡਾਢੀ ਨਾਲ ਹੋਰ। ਤਸਵੀਰ : ਬੀਰ ਅੰਮ੍ਰਿਤਪਾਲ ਸਿੰਘ ਸੰਨੀ
17-10-2026
ਕੀਰਤਪੁਰ ਸਾਹਿਬ, 16 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਿਗਰਾਨੀ ਹੇਠ ਹਲਕੇ ਅੰਦਰ ਵੱਡੀ ਪੱਧਰ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ । ਸੂਬੇ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਕੋਲ ਕੋਈ ਵੀ ਅਜਿਹਾ ਮੁੱਦਾ ਨਹੀਂ ਬਚਿਆ ਜਿਸ ਦੇ ਸਹਾਰੇ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸ ਸਕਣ। ਪਿਛਲੇ ਦਿਨੀ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਫੋਕੀ ਸ਼ੁਹਰਤ ਪ੍ਰਾਪਤ ਕਰਨ ਲਈ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਦੌਰਾ ਕਰਕੇ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਹਕੀਕਤ ਤੋਂ ਕੋਹਾਂ ਦੂਰ ਦੀ ਬਿਆਨਬਾਜ਼ੀ ਕਰਕੇ ਜੋ ਝੂਠ ਬੋਲਿਆ ਉਸ ਨੇ ਸਾਬਤ ਕਰ ਦਿੱਤਾ ਕਿ ਇਹਨਾਂ ਕੋਲ ਹੁਣ ਝੂਠ ਬੋਲਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਰਹਿ ਗਿਆ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕਮਿੱਕਰ ਸਿੰਘ ਡਾਢੀ ਅਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਢਲਾ ਸਿਹਤ ਕੇਂਦਰ ਨੂੰ ਲੈ ਕੇ ਉਨ੍ਹਾਂ ਨੇ ਜੋ ਬਿਆਨਬਾਜ਼ੀ ਕੀਤੀ ਗ਼ਲਤ ਹੈ। ਦੱਸਿਆ ਕਿ ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਆਸ ਪਾਸ ਦੇ ਇਲਾਕੇ ਤੋਂ ਸੈਂਕੜੇ ਮਰੀਜ਼ ਇਲਾਜ ਲਈ ਆਉਂਦੇ ਹਨ ਜਿਨ੍ਹਾਂ ਨੂੰ ਲਗਭਗ 180 ਕਿਸਮ ਦੀਆਂ ਦਵਾਈਆਂ ਹਸਪਤਾਲ ਵਿਚੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ । ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਟੈੱਸਟ ਦੀ ਜ਼ਰੂਰਤ ਹੁੰਦੀ ਹੈ ਉਹ ਵੀ ਹਸਪਤਾਲ ਵਿਚ40 ਕਿਸਮ ਦੇ ਟੈਸਟਮੁਫਤ ਕੀਤੇ ਜਾਂਦੇ ਹਨ। ਐਮਰਜੈਂਸੀ ਸੇਵਾਵਾਂ ਬਾਰੇ ਇਹਨਾਂ ਆਗੂਆਂ ਨੇ ਕਿਹਾ ਕਿ ਇੱਥੇ ਬਹੁਤ ਜਲਦ ਐਮਰਜੈਂਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਜਿਸ ਦੀ ਰੂਪਰੇਖਾ ਪੂਰੀ ਤਰ੍ਹਾਂ ਤਿਆਰ ਹੋ ਚੁੱਕੀ ਹੈ। ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਹਸਪਤਾਲ ਦੀ ਖੰਡਰ ਨੁਮਾ ਇਮਾਰਤ ਦੀ ਦਸ਼ਾ ਨੂੰ ਸੁਧਾਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਪਰ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਤਾਂ ਸਭ ਤੋਂ ਪਹਿਲਾਂ ਇਸ ਦੇ ਦੀ ਬਿਲਡਿੰਗ ਨੂੰ ਦਰੁਸਤ ਕਾਰਨ ਦਾ ਕੰਮ ਸ਼ੁਰੂ ਕੀਤਾ ਗਿਆ ਅਤੇ ਹੁਣ ਇੱਥੇ ਇੱਕ ਸ਼ਾਨਦਾਰ ਬਿਲਡਿੰਗ ਬਣ ਕੇ ਤਿਆਰ ਹੋ ਚੁੱਕੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਕੌਂਸਲਰ ਜਗਤਾਰ ਸਿੰਘ ਭਗਵਾਲਾ ਕੌਂਸਲਰ ਗੁਰਨਾਮ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ ,ਯੂਥ ਆਗੂ ਪਰਮਿੰਦਰ ਸਿੰਘ ਜਿੰਮੀ, ਬਲਾਕ ਪ੍ਰਧਾਨ ਫੋਰ ਮੁਹੰਮਦ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।