17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਵੈ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਦੇ ਰੂਪਨਗਰ- ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਲੋਂ ਇੱਥੋਂ ਦੇ ਐੱਸ. ਜੀ.

Ad Position 21
No active advertisement
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਯੁਵਕ ਮੇਲੇ ਦੌਰਾਨ ਵਿਦਿਆਰਥੀ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਭਾਗ ਲੈਂਦੇ ਹੋਏ । 17-10-2026
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਵੈ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਦੇ ਰੂਪਨਗਰ- ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਲੋਂ ਇੱਥੋਂ ਦੇ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰ ਸਕੂਲ ਯੁਵਕ ਮੇਲੇ ਕਰਵਾਇਆ ਗਿਆ। ਯੁਵਕ ਮੇਲੇ ਦੀ ਆਰੰਭਤਾ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਰਾਹੀਂ ਕੀਤੀ ਗਈ। ਸ੍ਰੀ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁੱਖਪਾਲ ਸਿੰਘ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਕੋਟਲਾ ਵਲੋਂ ਬਾਖ਼ੂਬੀ ਨਾਲ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ’ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਐੱਸ.ਡੀ.ਐੱਮ. ਸਾਹਿਬ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਸਮਾਰੋਹ ਦੇ ਅੰਤ ’ਚ ਜਥੇਬੰਦੀ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਦਾ ਧੰਨਵਾਦ ਕਰਦੇ ਹੋਏ ਵਿਸ਼ੇਸ਼ ਸਨਮਾਨ ਨਿਸ਼ਾਨੀਆਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਰਜਿਸਟਰੇਸ਼ਨ ਦੀ ਸੇਵਾ ਜ਼ੋਨਲ ਸਕੱਤਰ ਮਨਦੀਪ ਸਿੰਘ ਅਤੇ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਮਹਿਕ ਪ੍ਰੀਤ ਕੌਰ, ਜੀਵਨਜੋਤ ਕੌਰ, ਬੰਦਨਾ ਦੇਵੀ, ਇਸ਼ਪ੍ਰੀਤ ਕੌਰ ਅਤੇ ਗੁਰਸੇਵਕ ਸਿੰਘ ਵਲੋਂ ਬਾਖ਼ੂਬੀ ਨਿਭਾਈ। ਭਾਈ ਹਰਜੀਤ ਸਿੰਘ ਸਾਬਕਾ ਪੰਜ ਪਿਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਮਨਜੀਤ ਸਿੰਘ, ਨਿਰਵੈਰ ਸਿੰਘ ਅਰਸ਼ੀ, ਧਨੀ ਰਾਮ, ਸਤਨਾਮ ਸਿੰਘ ਮੋਰਿੰਡਾ, ਬਲਦੇਵ ਬੈਂਸ, ਕੈਪਟਨ ਦਲਜੀਤ ਸਿੰਘ, ਦਲਜੀਤ ਸਿੰਘ ਸਜਮੌਰ, ਗੁਰਸੇਵਕ ਸਿੰਘ, ਦਮਨਪ੍ਰੀਤ ਸਿੰਘ ਆਦਿਕ ਸਤਿਕਾਰਯੋਗ ਸਾਹਿਬਾਨਾਂ ਨੇ ਜੱਜ ਦੀ ਭੂਮਿਕਾ ਬਾਖ਼ੂਬੀ ਨਾਲ ਨਿਭਾਈ। ਇਸ ਮੌਕੇ ਪਰਮਜੀਤ ਸਿੰਘ ਪ੍ਰਧਾਨ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ, ਬੀਬੀ ਇਸ਼ਮੀਤ ਕੌਰ, ਨਵਜੀਤ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਤੇਜਪਾਲ ਸਿੰਘ ਖ਼ਾਲਸਾ, ਮਹਿੰਦਰ ਮੋਹਨ ਸਿੰਘ ਸੀਨੀਅਰ ਬੈਂਕ ਐਸੋਸੀਏਟਸ, ਕੈਪਟਨ ਗੁਰਪ੍ਰੀਤਮ ਸਿੰਘ, ਦਿਆਲ ਸਿੰਘ ਮੁਕਾਰੀ, ਹਰਪ੍ਰੀਤ ਸਿੰਘ ਗੰਗੂਵਾਲ ਅਤੇ ਦਰਸ਼ਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਅਲੂਣਾ ਮਿਆਨਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਐੱਸ.ਡੀ.ਓ. ਪਦਉੱਨਤੀ ਹੋਏ ਅਜਮੇਰ ਸਿੰਘ ਨੂੰ ਸਾਥੀਆਂ ਨੇ ਦਿੱਤੀ ਨਿੱਘੀ ਵਿਦਾਇਗੀ
Ad Position 24