ਵਿਧਾਇਕ ਚੱਢਾ ਨੇ ਆਜ਼ਮਪੁਰ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ
ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੇ ਉਦੇਸ਼ ਨਾਲ ਲੋਕ ਮਿਲਣੀਆਂ ਤਹਿਤ ਪਿੰਡ ਆਜ਼ਮਪੁਰ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪ੍ਰਦਾਨ ਕੀਤਾ।
ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੇ ਉਦੇਸ਼ ਨਾਲ ਲੋਕ ਮਿਲਣੀਆਂ ਤਹਿਤ ਪਿੰਡ ਆਜ਼ਮਪੁਰ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪ੍ਰਦਾਨ ਕੀਤਾ। ਲੋਕ ਮਿਲਣੀ ਦੌਰਾਨ ਵਿਧਾਇਕ ਨੇ ਪਿੰਡ ਦੀ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪਿੰਡ ਦੇ ਵਿਕਾਸ ਨਾਲ ਜੁੜੇ ਮਾਮਲਿਆਂ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਹੋਰ ਵਿਕਸਿਤ ਹੋਵੇਗਾ। ਜਿਸ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਵਲੋਂ ਕੀਤੀ ਗਈ ਇਸ ਲੋਕ ਮਿਲਣੀ ਨੂੰ ਪਿੰਡ ਵਾਸੀਆਂ ਅਤੇ ਪੰਚਾਇਤ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦੇ ਉਪਰਾਲੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।