18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਦਿਨੇਸ਼ ਚੱਢਾ ਵਲੋਂ ਕਾਇਆਕਿੰਗ ਤੇ ਕਨੋਇੰਗ ਦੇ 52 ਖਿਡਾਰੀਆਂ ਨੂੰ ਖੇਡ ਸਾਮਾਨ ਵੰਡਿਆ ਪੈਡਲ, ਨੀ-ਪੈਡ ਤੇ ਕਵਰ ਕੀਤੇ ਭੇਟ, ਖਿਡਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਦਾ ਦਿੱਤਾ ਭਰੋਸਾ

ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਦੇ ਕਾਇਆਕਿੰਗ ਤੇ ਕਨੋਇੰਗ ਕੋਚਿੰਗ ਸੈਂਟਰ ਦਾ ਦੌਰਾ ਕਰਕੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਮੁਹੱਈਆ ਕਰਵਾਇਆ ਗਿਆ ਖੇਡ ਸਾਮਾਨ 52 ਖਿਡਾਰੀਆਂ ਨੂੰ ਵੰਡਿਆ।

Ad Position 21
No active advertisement
ਰੋਪੜ ਦੇ ਕਾਇਆਕਿੰਗ ਤੇ ਕਨੋਇੰਗ ਕੋਚਿੰਗ ਸੈਂਟਰ ਵਿਖੇ ਖਿਡਾਰੀਆਂ ਨੂੰ ਖੇਡ ਸਾਮਾਨ ਵੰਡਣ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ। 18-10-2026
ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਦੇ ਕਾਇਆਕਿੰਗ ਤੇ ਕਨੋਇੰਗ ਕੋਚਿੰਗ ਸੈਂਟਰ ਦਾ ਦੌਰਾ ਕਰਕੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਮੁਹੱਈਆ ਕਰਵਾਇਆ ਗਿਆ ਖੇਡ ਸਾਮਾਨ 52 ਖਿਡਾਰੀਆਂ ਨੂੰ ਵੰਡਿਆ। ਇਸ ਵਿਚ ਕਾਇਆਕਿੰਗ ਤੇ ਕਨੋਇੰਗ ਲਈ ਵਿਸ਼ੇਸ਼ ਪੈਡਲ, ਨੀ-ਪੈਡ ਅਤੇ ਕਵਰ ਸ਼ਾਮਲ ਸਨ। ਖੇਡ ਸਾਮਾਨ ਦੀ ਵੰਡ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਖਿਡਾਰੀਆਂ ਨੂੰ ਮਿਆਰੀ ਖੇਡ ਉਪਕਰਨ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਖੇਡਾਂ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਸਮਰਪਣ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਵਿਧਾਇਕ ਨੇ ਖਿਡਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀ ਸਿਖਲਾਈ, ਰੋਜ਼ਾਨਾ ਅਭਿਆਸ ਅਤੇ ਖੇਡ ਸਹੂਲਤਾਂ ਨਾਲ ਜੁੜੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਖਿਡਾਰੀਆਂ ਵਲੋਂ ਦੱਸੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਅਭਿਆਸ ਲਈ ਢੁੱਕਵਾਂ ਮਾਹੌਲ, ਲੋੜੀਂਦਾ ਸਾਮਾਨ ਅਤੇ ਬਿਹਤਰ ਸਿਖਲਾਈ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ, ਤਾਂ ਜੋ ਉਹ ਉੱਚ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੇ ਨਾਲ-ਨਾਲ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਕੋਚਿੰਗ ਸੈਂਟਰ ਵਿਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋੜ ਅਨੁਸਾਰ ਆਧੁਨਿਕ ਖੇਡ ਉਪਕਰਨ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰੱਖਣ ਦੀ ਗੱਲ ਵੀ ਕਹੀ। ਇਸ ਮੌਕੇ ਕੋਚਿੰਗ ਸੈਂਟਰ ਦੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੇ ਖੇਡ ਸਾਮਾਨ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋੜੀਂਦਾ ਸਾਮਾਨ ਮਿਲਣ ਨਾਲ ਖਿਡਾਰੀਆਂ ਨੂੰ ਰੋਜ਼ਾਨਾ ਅਭਿਆਸ ਵਿਚ ਮਦਦ ਮਿਲੇਗੀ ਅਤੇ ਉਹ ਆਪਣੀ ਖੇਡ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਪੂਜਾ ਸਮਾਗਮ ਮੌਕੇ ਭਾਜਪਾ ਆਗੂਆਂ ਵਲੋਂ ਪੂਜਾ ਅਰਚਨਾ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ’ ਚ 28 ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਮੁੱਖ ਮਹਿਮਾਨ ਵਜੋਂ ਐੱਮ.ਪ...
Ad Position 24