ਦੁਰਗਾ ਪੂਜਾ ਸਮਾਗਮ ਮੌਕੇ ਭਾਜਪਾ ਆਗੂਆਂ ਵਲੋਂ ਪੂਜਾ ਅਰਚਨਾ
ਰੂਪਨਗਰ, 17 ਅਕਤੂਬਰ (ਯਸ਼ਵੰਤ ਬੱਸੀ)-ਲਹਿਰੀ ਸ਼ਾਹ ਮੰਦਰ ਵਿਖੇ ਭਗਵਤੀ ਨਵ ਦੁਰਗਾ ਪੂਜਨ ਸਮਿਤੀ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੋਪੜ ਅਜੈਵੀਰ ਸਿੰਘ ਲਾਲਪੁਰਾ ਅਤੇ ਰੋਪੜ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮਾਤਾ ਰਾਣੀ ਦੀ ਪੂਜਾ ਅਰਚਨਾ ਕੀਤੀ ਗਈ ਅਤੇ ਦੇਵੀ ਮਾਤਾ ਨੂੰ 56 ਪ੍ਰਕਾਰ ਦੇ ਭੋਗ ਅਰਪਿਤ ਕੀਤੇ ਗਏ।
ਰੂਪਨਗਰ, 17 ਅਕਤੂਬਰ (ਯਸ਼ਵੰਤ ਬੱਸੀ)-ਲਹਿਰੀ ਸ਼ਾਹ ਮੰਦਰ ਵਿਖੇ ਭਗਵਤੀ ਨਵ ਦੁਰਗਾ ਪੂਜਨ ਸਮਿਤੀ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰੋਪੜ ਅਜੈਵੀਰ ਸਿੰਘ ਲਾਲਪੁਰਾ ਅਤੇ ਰੋਪੜ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮਾਤਾ ਰਾਣੀ ਦੀ ਪੂਜਾ ਅਰਚਨਾ ਕੀਤੀ ਗਈ ਅਤੇ ਦੇਵੀ ਮਾਤਾ ਨੂੰ 56 ਪ੍ਰਕਾਰ ਦੇ ਭੋਗ ਅਰਪਿਤ ਕੀਤੇ ਗਏ। ਸਮਾਗਮ ਦੌਰਾਨ ਧਾਰਮਿਕ ਫ਼ਿਲਮ ‘ਹਨੂਮਾਨ ਅੰਸ਼’ ਵੀ ਦਿਖਾਈ ਗਈ, ਜਿਸ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਤੇ ਆਧਿਆਤਮਿਕ ਸੰਦੇਸ਼ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਪੂਜਾ ਦੀਆਂ ਰਸਮਾਂ ਸੰਜੇ ਵਸ਼ਿਸ਼ਟ ਜੀ ਵਲੋਂ ਨਿਭਾਈਆਂ ਗਈਆਂ। ਇਸ ਮੌਕੇ ਮੰਦਰ ਵਿਚ ਸ਼ਰਧਾ ਅਤੇ ਭਗਤੀ ਵਾਲਾ ਮਾਹੌਲ ਬਣਿਆ ਰਿਹਾ। ਅਜੈਵੀਰ ਸਿੰਘ ਲਾਲਪੁਰਾ ਨੇ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਨੂੰ ਸੰਭਾਲਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਉਪਰਾਲੇ ਲੋਕਾਂ ਨੂੰ ਆਪਣੀਆਂ ਧਾਰਮਿਕ ਜੜ੍ਹਾਂ ਨਾਲ ਜੋੜਨ ਦੇ ਨਾਲ ਨਾਲ ਸਮਾਜ ਵਿਚ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਪ੍ਰੇਮ ਪ੍ਰਕਾਸ਼ ਕੁਮਾਰ ਨੇ ਭਾਜਪਾ ਦੀ ਟੀਮ ਦਾ ਸਮਾਗਮ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਸਮਾਗਮ ਦੌਰਾਨ ਜੀਤ ਰਾਮ ਵਰਮਾ, ਵਿਸ਼ਨੂੰ ਭਟਨਾਗਰ, ਹਿੰਮਤ ਸਿੰਘ ਗਿਰਨ, ਧਰਮਿੰਦਰ ਕੁਮਾਰ, ਰਾਜ ਕੁਮਾਰ ਰਾਜੂ, ਪੰਕਜ ਸ਼ਰਮਾ, ਸਤਿਆ ਨਾਰਾਇਣ ਜੀ ਸਮੇਤ ਹੋਰ ਪਤਵੰਤੇ ਅਤੇ ਸ਼ਰਧਾਲੂ ਮੌਜੂਦ ਸਨ।