17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਨ ਬੀਟ ਮੈਡੀਕਲ ਗਰੁੱਪ ਸ੍ਰੀ ਚਮਕੌਰ ਸਾਹਿਬ ਵਲੋਂ ਕਵੀ ਜੋਗੀ ਅੱਲਾ ਯਾਰ ਦੀ ਯਾਦ ਨੂੰ ਸਮਰਪਿਤ ਦੂਜਾ ਕੀਰਤਨ ਦਰਬਾਰ ਅਤੇ ਦਸਤਾਰਬੰਦੀ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵਨ ਬੀਟ ਮੈਡੀਕਲ ਗਰੁੱਪ ਸ੍ਰੀ ਚਮਕੌਰ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਵੀ ਜੋਗੀ ਅੱਲਾ ਯਾਰ ਖਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦੂਜਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਵਨ ਬੀਟ ਅੱਖਾਂ ਦੇ ਹਸਪਤਾਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਬੰਧਕ ਭਾਈ ਉਕਪਾਲ ਸਿੰਘ ਨੇ ਦੱਸਿਆ ਕਿ ਵਨ ਬੀਟ ਮੈਡੀਕਲ ਗਰੁੱਪ ਦੇ ਚੇਅਰਮੈਨ ਬਹਾਦਰ ਸਿੰਘ ਅਤੇ ਨਿਰਮਲ ਸਿੰਘ ਚੰਦੀ ਦੇ ਵਿਸ਼ੇਸ਼ ਉਪਰਾਲੇ ਸਦਕਾ ਕਰਵਾਏ ਕਰਵਾਏ ਇਸ ਕੀਰਤਨ ਦਰਬਾਰ ਵਿਚ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ ਆਦਿ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵਨ ਬੀਟ ਮੈਡੀਕਲ ਗਰੁੱਪ ਸ੍ਰੀ ਚਮਕੌਰ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਕਵੀ ਜੋਗੀ ਅੱਲਾ ਯਾਰ ਖਾਂ ਦੀ ਯਾਦ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦੂਜਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਵਨ ਬੀਟ ਅੱਖਾਂ ਦੇ ਹਸਪਤਾਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਬੰਧਕ ਭਾਈ ਉਕਪਾਲ ਸਿੰਘ ਨੇ ਦੱਸਿਆ ਕਿ ਵਨ ਬੀਟ ਮੈਡੀਕਲ ਗਰੁੱਪ ਦੇ ਚੇਅਰਮੈਨ ਬਹਾਦਰ ਸਿੰਘ ਅਤੇ ਨਿਰਮਲ ਸਿੰਘ ਚੰਦੀ ਦੇ ਵਿਸ਼ੇਸ਼ ਉਪਰਾਲੇ ਸਦਕਾ ਕਰਵਾਏ ਕਰਵਾਏ ਇਸ ਕੀਰਤਨ ਦਰਬਾਰ ਵਿਚ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਰਾਜਪੁਰਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ ਆਦਿ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਚਾਰਕਾਂ ਨੇ ਮੁਸਲਿਮ ਕਵੀ ਜੋਗੀ ਅੱਲਾ ਯਾਰ ਖਾਂ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਹੈੱਡ ਗਰਮੀ ਗਿਆਨੀ ਜਸਵੀਰ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ, ਰਵਿੰਦਰ ਸਿੰਘ, ਗੁਰਨਾਮ ਸਿੰਘ, ਲਵਪ੍ਰੀਤ ਸਿੰਘ ਸਮੇਤ ਵਨ ਬੀਟ ਹਸਪਤਾਲ ਦੀ ਸਮੁੱਚੀ ਟੀਮ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਬਾਣੀ ਦਾ ਅਨੰਦ ਮਾਣਿਆ। ਦਸਤਾਰ ਬੰਦੀ ਮੁਕਾਬਲੇ ਕਰਵਾਏ - ਕੀਰਤਨ ਦਰਬਾਰ ਦੌਰਾਨ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਕਵੀ ਜੋਗੀ ਅੱਲਾ ਯਾਰ ਖਾਂ ਦੀ ਯਾਦ ਨੂੰ ਸਮਰਪਿਤ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਗਏ,ਜਿਸ ਵਿਚ ਸੋਹਣੀ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਆਕਰਸ਼ਿਕ ਨਗਦ ਇਨਾਮਾਂ ਅਤੇ ਟਰਾਫ਼ੀ ਨਾਲ ਸਨਮਾਨਿਤ ਕਰਨ ਦੀ ਰਸਮ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ,ਭਾਈ ਉੱਕਪਾਲ ਸਿੰਘ ਵਨ ਬੀਟ ਅੱਖਾਂ ਦੇ ਹਸਪਤਾਲ ਅਤੇ ਭਾਈ ਗੁਰਬਾਜ ਸਿੰਘ ਕਥਾ ਵਾਚਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਲੋਂ ਅਦਾ ਕੀਤੀ ਗਈ । ਇਸ ਮੌਕੇ ਜੱਜਮੈਂਟ ਦੀ ਸੇਵਾ ਬਾਬਾ ਦੀਪ ਸਿੰਘ ਗਤਕਾ ਅਖਾੜਾ ਰੂਪਨਗਰ ਦੇ ਭਾਈ ਗੁਰਦੀਪ ਸਿੰਘ, ਭਾਈ ਕੁਲਵੀਰ ਸਿੰਘ ਮੋਰਿੰਡਾ, ਪ੍ਰਭਜੋਤ ਸਿੰਘ ਕੁਰਾਲੀ, ਪਰਮ ਦਾਤਾਰਪੁਰ ਮਨਜੋਤ ਸਿੰਘ ਰੋਪੜ, ਪ੍ਰਦੀਪ ਸਿੰਘ ਖੰਨਾ, ਲਵਪ੍ਰੀਤ ਸਿੰਘ ਰੂਪਨਗਰ ਨੇ ਅਦਾ ਕੀਤੀ। ਕੀਤਾ ਗਿਆ। ਇਸ ਮੌਕੇ 200 ਤੋਂ ਉੱਪਰ ਬੱਚਿਆਂ ਨੇ ਹਿੱਸਾ ਲਿਆ। ਜਿਨ੍ਹਾਂ ਵਿਚ ਪਹਿਲਾ ਸਥਾਨ ਹਰਪ੍ਰੀਤ ਸਿੰਘ, ਦੂਜਾ ਸਥਾਨ ਕਿਰਤਜੋਤ ਸਿੰਘ ਅਤੇ ਤੀਜਾ ਸਥਾਨ ਅਮਰਜੀਤ ਸਿੰਘ ਨੇ ਹਾਸਲ ਕੀਤਾ। ਮੈਡੀਕਲ ਕੈਂਪ ਵਿਚ 350 ਮਰੀਜ਼ਾਂ ਦੀ ਸਿਹਤ ਅਤੇ ਅੱਖਾਂ ਦੀ ਕੀਤੀ ਜਾਂਚ - ਸਮਾਗਮ ਦੌਰਾਨ ਵਨ ਬੀਟ ਮੈਡੀਕਲ ਗਰੁੱਪ ਵਲੋਂ ਲਗਾਏ ਮੈਡੀਕਲ ਕੈਂਪ ਵਿਚ ਅੱਖਾਂ ਦੇ ਮਾਹਿਰ ਡਾ: ਮਹਿਮਾ ਕੰਸਲ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਨੇ 180 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਸੀਟ ’ ਤੇ ਭਾਜਪਾ ਦੀ ਜਿੱਤ ਲਈ ਪੂਰੀ ਤਾਕਤ ਨਾਲ ਜੁਟ ਜਾਓ : ਅਜੈਵੀਰ ਸਿੰਘ ਲਾਲਪੁਰਾ ਭਾਜਪਾ ਆਗੂ ਰਾਜੇਸ਼ਵਰ ਰਾਣਾ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਪੰਜ ਪਿਆਰੇ ਭਾਈ ਮੋਹਕਮ ਸਿੰਘ ਦੀ ਯਾਦ ’ ਚ ਬੂਟੇ ਲਗਾ ਕੇ ਮਨਾ...
Ad Position 24