17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰੂਪਨਗਰ ਸੀਟ ’ ਤੇ ਭਾਜਪਾ ਦੀ ਜਿੱਤ ਲਈ ਪੂਰੀ ਤਾਕਤ ਨਾਲ ਜੁਟ ਜਾਓ : ਅਜੈਵੀਰ ਸਿੰਘ ਲਾਲਪੁਰਾ ਭਾਜਪਾ ਆਗੂ ਰਾਜੇਸ਼ਵਰ ਰਾਣਾ ਦਾ ਹਾਲ-ਚਾਲ ਜਾਣਿਆ

ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਮਰਪਿਤ ਵਰਕਰ ਰਾਜੇਸ਼ਵਰ ਰਾਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਰਾਣਾ ਦੀ ਸਿਹਤ ਠੀਕ ਨਾ ਹੋਣ ਕਾਰਨ ਲਾਲਪੁਰਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਤੰਦਰੁਸਤ ਹੋਣ ਦੀ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਮਰਪਿਤ ਵਰਕਰ ਰਾਜੇਸ਼ਵਰ ਰਾਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਰਾਣਾ ਦੀ ਸਿਹਤ ਠੀਕ ਨਾ ਹੋਣ ਕਾਰਨ ਲਾਲਪੁਰਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਤੰਦਰੁਸਤ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਲਾਲਪੁਰਾ ਨੇ ਕਿਹਾ ਕਿ ਰਾਜੇਸ਼ਵਰ ਰਾਣਾ ਪਾਰਟੀ ਦੇ ਅਜਿਹੇ ਸਮਰਪਿਤ ਆਗੂ ਅਤੇ ਵਰਕਰ ਹਨ, ਜਿਨ੍ਹਾਂ ਨੇ ਹਮੇਸ਼ਾ ਸੰਗਠਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਸੰਗਠਨ ਆਪਣੇ ਮਿਹਨਤੀ ਅਤੇ ਨਿਸ਼ਠਾਵਾਨ ਵਰਕਰਾਂ ਦੀ ਬਦੌਲਤ ਮਜ਼ਬੂਤ ਹੈ ਅਤੇ ਹਰ ਵਰਕਰ ਪਾਰਟੀ ਪਰਿਵਾਰ ਦਾ ਅਹਿਮ ਹਿੱਸਾ ਹੈ। ਮੁਲਾਕਾਤ ਦੌਰਾਨ ਸੰਗਠਨਾਤਮਕ ਗਤੀਵਿਧੀਆਂ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਗੱਲ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਹੁਣ ਹਰੇਕ ਭਾਜਪਾ ਵਰਕਰ ਲਈ ਪੂਰੀ ਸਰਗਰਮੀ, ਮਿਹਨਤ ਅਤੇ ਸਮਰਪਣ ਨਾਲ ਮੈਦਾਨ ਵਿਚ ਉਤਰਨ ਦਾ ਸਮਾਂ ਹੈ। ਘਰ-ਘਰ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕੀਤਾ ਜਾਵੇ। ਲਾਲਪੁਰਾ ਨੇ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਦੇ ਵਰਕਰਾਂ ਦੀ ਮਿਹਨਤ, ਅਨੁਸ਼ਾਸਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਦੇ ਬਲ ’ਤੇ ਪਾਰਟੀ ਰੋਪੜ ਵਿਧਾਨ ਸਭਾ ਸੀਟ ’ਤੇ ਜਿੱਤ ਹਾਸਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਹੁਣ ਤੋਂ ਹੀ ਚੋਣਾਂ ਦੀ ਤਿਆਰੀ ਵਿਚ ਜੁਟ ਜਾਣਾ ਚਾਹੀਦਾ ਹੈ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਲੋਕਾਂ ਦਾ ਵਿਸ਼ਵਾਸ ਜਿੱਤਣਾ ਹੀ ਕਿਸੇ ਵੀ ਸਿਆਸੀ ਸੰਗਠਨ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਕਿ ਆਪਣੀਆਂ ਸਰਹੱਦਾਂ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ ਅਗਲੀ ਖ਼ਬਰ ਵਨ ਬੀਟ ਮੈਡੀਕਲ ਗਰੁੱਪ ਸ੍ਰੀ ਚਮਕੌਰ ਸਾਹਿਬ ਵਲੋਂ ਕਵੀ ਜੋਗੀ ਅੱਲਾ ਯਾਰ ਦੀ ਯਾਦ ਨੂੰ ਸਮਰਪਿਤ ਦੂਜਾ ਕੀਰਤਨ ਦਰਬਾਰ ਅਤੇ ਦ...
Ad Position 24