19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਗਿੱਲ ਦਾ ਨਿੱਘਾ ਸਵਾਗਤ; ਸੰਗਠਨ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ’ਤੇ ਜ਼ੋਰ

ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਗਿੱਲ ਦਾ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-10-2026
ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਗਿੱਲ ਦਾ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਣਜੀਤ ਸਿੰਘ ਗਿੱਲ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਸਮੂਹ ਵਰਕਰਾਂ ਨੂੰ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਵਰਕਰਾਂ ਨੂੰ ਅਨੁਸ਼ਾਸਨ, ਇੱਕਜੁੱਟਤਾ ਅਤੇ ਲਗਨ ਨਾਲ ਕੰਮ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿੱਤ ਮੰਚ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਵਰਿੰਦਰ ਰਾਣਾ, ਜਤਿੰਦਰ ਅਠਵਾਲ, ਪ੍ਰਵੇਸ਼ ਗੋਇਲ, ਬਲ ਕ੍ਰਿਸ਼ਨ ਕੁੱਕੂ, ਜਗਦੀਸ਼ ਚੰਦਰ ਕਜਲਾ, ਰਮਨ ਜਿੰਦਲ, ਮੋਨਿਕਾ ਸ਼ਰਮਾ, ਓਂਕਾਰ ਅਭਿਆਣਾ, ਐਡਵੋਕੇਟ ਨਿਪੁਣ ਸੋਨੀ, ਰਾਜੇਸ਼ ਚੌਧਰੀ, ਅਰਵਿੰਦ ਮਿੱਤਲ, ਜੀਵਨ ਕੁਮਾਰ ਚੌਧਰੀ, ਕ੍ਰਿਸ਼ਨ ਕੁਮਾਰ ਅੱਤਰੀ, ਰਤਨ ਸਿੰਘ ਧਨੇਰ, ਇੰਦਰਪਾਲ ਸਿੰਘ, ਜਗਮੰਦੀਪ ਸਿੰਘ ਪਰਹੀ, ਧਰਮਿੰਦਰ ਸਿੰਘ ਭਿੰਦਾ ਅਤੇ ਨਵੀਨ ਕੁਮਾਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ। ਅੰਤ ਵਿਚ ਜਗਦੀਸ਼ ਚੰਦਰ ਕਜਲਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨੰਗਲ ’ ਚ 2027 ਦੀਆਂ ਚੋਣਾਂ ਦਾ ਬਿਗਲ : ‘ ਆਪ ’, ਭਾਜਪਾ ਤੇ ਕਾਂਗਰਸ ਨੇ ਹੁਣੇ ਤੋਂ ਵਿੱਢੀ ਸਿਆਸੀ ਜੰਗ ਦਫ਼ਤਰਾਂ ਤੋਂ ਰਿ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਨਾਲ ਦਰਬਾਰ ਖ਼ਾਲਸਾ ( ਦਸਹਿਰਾ ) ਸ...
Ad Position 24