19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਵਿਧਾਇਕ ਚੱਢਾ ਨੇ ਸੇਖਪੁਰ ਦੀ ਗ੍ਰਾਮ ਪੰਚਾਇਤ ਨੂੰ 4 ਲੱਖ ਦੀ ਦਿੱਤੀ ਗਰਾਂਟ

ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਸੇਖਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਸੇਖਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਨੇ ਗ੍ਰਾਮ ਪੰਚਾਇਤ ਸੇਖਪੁਰ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਾ ਚੈੱਕ ਵੀ ਪ੍ਰਦਾਨ ਕੀਤਾ। ਇਸ ਦੌਰਾਨ ਵਿਧਾਇਕ ਚੱਢਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਪਿੰਡ ਸੇਖਪੁਰ ਵਿਖੇ ਹੋਈ ਇਸ ਲੋਕ ਮਿਲਣੀ ਦੌਰਾਨ ਪੰਚਾਇਤੀ ਨੁਮਾਇੰਦਿਆਂ ਅਤੇ ਪਿੰਡ ਦੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਗ੍ਰਾਮ ਪੰਚਾਇਤ ਨੂੰ ਮਿਲੀ ਗਰਾਂਟ ਰਾਸ਼ੀ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਹਾਇਤਾ ਮਿਲੇਗੀ। ਇਸ ਮੌਕੇ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਨਾਗਰਾ, ਸਰਪੰਚ ਅਵਤਾਰ ਸਿੰਘ ਕੂੰਨਰ, ਬਲਕਾਰ ਸਿੰਘ ਸਰਥਲੀ, ਪਿੰਡ ਸੇਖਪੁਰ ਦੇ ਸਰਪੰਚ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਪੰਚਾਇਤ ਮੈਂਬਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੱਦਲ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਹਿੜਮਜਾਰਾ ਵਿਖੇ ਲੋਕਾਂ ਨਾਲ ਮੀਟਿੰਗ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ...
Ad Position 24