19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ’ ਤੇ ਚੱਲ ਕੇ ਹੀ ਮਜ਼ਬੂਤ ਸਮਾਜ ਤੇ ਰਾਸ਼ਟਰ ਦੀ ਸਿਰਜਣਾ ਸੰਭਵ : ਡਾ . ਸੁਭਾਸ਼ ਸ਼ਰਮਾ ਸ੍ਰੀ ਵਰੁਣ ਦੇਵ ਡਰਾਮੈਟਿਕ ਕਲੱਬ ਦੀ ਰਾਮ-ਲੀਲ੍ਹਾ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਭਾਜਪਾ ਦੇ ਸੂਬਾ ਮੀਤ ਪ੍ਰਧਾਨ

ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਵਰੁਣ ਦੇਵ ਡਰਾਮੈਟਿਕ ਕਲੱਬ ਵਲੋਂ ਕਰਵਾਈ ਗਈ ਰਾਮ-ਲੀਲ੍ਹਾ ਵਿਚ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

Ad Position 21
No active advertisement
ਰਾਮ-ਲੀਲ੍ਹਾ ਸਮਾਗਮ ਦੌਰਾਨ ਮੁੱਖ ਮਹਿਮਾਨ ਡਾ. ਸੁਭਾਸ਼ ਸ਼ਰਮਾ ਅਤੇ ਹੋਰ ਪਤਵੰਤੇ। 19-10-2026
ਨੰਗਲ, 18 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਵਰੁਣ ਦੇਵ ਡਰਾਮੈਟਿਕ ਕਲੱਬ ਵਲੋਂ ਕਰਵਾਈ ਗਈ ਰਾਮ-ਲੀਲ੍ਹਾ ਵਿਚ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਭਗਵਾਨ ਸ੍ਰੀ ਰਾਮ ਦੇ ਚਰਨਾਂ ਵਿਚ ਨਤਮਸਤਕ ਹੁੰਦਿਆਂ ਸਮੂਹ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਸ਼ਰਮਾ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦਾ ਜੀਵਨ ਮਰਿਆਦਾ, ਸਚਾਈ, ਤਿਆਗ, ਫ਼ਰਜ਼ ਨਿਭਾਉਣ, ਨਿਆਂ ਅਤੇ ਆਦਰਸ਼ ਸ਼ਾਸਨ ਦੀ ਉੱਤਮ ਮਿਸਾਲ ਹੈ। ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਮਿਲਦੀ ਹੈ ਕਿ ਔਖੇ ਹਾਲਾਤ ਵਿਚ ਵੀ ਸੱਚ ਅਤੇ ਧਰਮ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਮਾਪਿਆਂ ਦਾ ਸਤਿਕਾਰ, ਪਰਿਵਾਰ ਪ੍ਰਤੀ ਜ਼ਿੰਮੇਵਾਰੀ ਅਤੇ ਅਨਿਆਂ ਵਿਰੁੱਧ ਖੜ੍ਹੇ ਹੋਣਾ ਸ੍ਰੀ ਰਾਮ ਦੇ ਜੀਵਨ ਦੀਆਂ ਅਹਿਮ ਸਿੱਖਿਆਵਾਂ ਹਨ। ਉਨ੍ਹਾਂ ਕਿਹਾ ਕਿ ਰਾਮ-ਲੀਲ੍ਹਾ ਸਿਰਫ਼ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਭਾਰਤੀ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਸੰਸਕਾਰਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅਯੁੱਧਿਆ ਵਿਚ ਸ੍ਰੀ ਰਾਮ ਮੰਦਰ ਦਾ ਨਿਰਮਾਣ ਦੇਸ਼ ਵਾਸੀਆਂ ਦੀ ਆਸਥਾ ਅਤੇ ਸੱਭਿਆਚਾਰਕ ਚੇਤਨਾ ਦਾ ਇਤਿਹਾਸਕ ਪ੍ਰਤੀਕ ਹੈ। ਡਾ. ਸ਼ਰਮਾ ਨੇ ਕਲੱਬ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਸ੍ਰੀ ਰਾਮ ਦੇ ਆਦਰਸ਼ ਅਪਣਾਉਣ ਅਤੇ ਸਮਾਜਿਕ ਸਦਭਾਵਨਾ ਤੇ ਭਾਈਚਾਰਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕਮਲ ਚੌਹਾਨ ਨੇ ਦੁਰਗਾ ਮਾਤਾ ਦੇ ਜਾਗਰਣ ਵਿਚ ਭਰੀ ਹਾਜ਼ਰੀ ਅਗਲੀ ਖ਼ਬਰ ਨਿਸ਼ਾ ਚੱਢਾ ਨੇ ਵੱਖ - ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਕੀਤੀ ਸਾਂਝੀ ਮੀਟਿੰਗ
Ad Position 24