18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਮੁਕਾਬਲੇ ਕਰਵਾਏ

ਭਰਤਗੜ੍ਹ, 18 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ’ਚ ਅੱਜ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਮਹਾਨ ਸਿੱਖਿਆਵਾਂ ਪ੍ਰਤੀ ਬੱਚਿਆਂ ਦੇ ਭਾਸ਼ਣ, ਸੁੰਦਰ ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ। ਇਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਮਨੁੱਖਤਾ, ਸਮਾਨਤਾ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸੰਦੇਸ਼ ਨਾਲ ਸੰਬੰਧਿਤ ਭਾਸ਼ਣ ਦਿੱਤੇ ਅਤੇ ਲੇਖ ਵੀ ਲਿਖੇ।

Ad Position 21
No active advertisement
ਅਜੀਤ ਡੈਸਕ 19-10-2026
ਭਰਤਗੜ੍ਹ, 18 ਅਕਤੂਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ’ਚ ਅੱਜ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਮਹਾਨ ਸਿੱਖਿਆਵਾਂ ਪ੍ਰਤੀ ਬੱਚਿਆਂ ਦੇ ਭਾਸ਼ਣ, ਸੁੰਦਰ ਲਿਖਾਈ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ। ਇਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਮਨੁੱਖਤਾ, ਸਮਾਨਤਾ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸੰਦੇਸ਼ ਨਾਲ ਸੰਬੰਧਿਤ ਭਾਸ਼ਣ ਦਿੱਤੇ ਅਤੇ ਲੇਖ ਵੀ ਲਿਖੇ। ਸੁੰਦਰ ਲੇਖ ਅਤੇ ਭਾਸ਼ਣ ਮੁਕਾਬਲੇ ’ਚ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਜਸਕੀਰਤ ਕੌਰ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਬਲਿਨ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਗੁਰਕੀਰਤ ਕੌਰ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਜਾਣਕਾਰੀ, ਬੌਧਿਕ ਯੋਗਤਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸਰਬਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਗਿਆਨ ਅਤੇ ਰਚਨਾਤਮਕਤਾ ਦਾ ਵਿਕਾਸ ਕਰਦੇ ਹਨ। ਇਸ ਮੌਕੇ ਸਮੂਹ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪੱਤਰਕਾਰ ਹਰਭਜਨ ਢਿੱਲੋਂ ਨੂੰ ਸਦਮਾ , ਮਾਤਾ ਦਾ ਦਿਹਾਂਤ
Ad Position 24