ਸੁਖਵਿੰਦਰ ਸਿੰਘ ਮੰਡੇਬਰ ਬਣੇ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਹਰਿਆਣਾ ਯੂਨਿਟ ਦੇ ਪ੍ਰਧਾਨ ਜੱਦੀ ਪਿੰਡ ਨਿਹੰਗ ਕੋਟਲਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ
ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਰਿਆਣਾ ਯੂਨਿਟ ਦੇ ਪ੍ਰਧਾਨ ਵਜੋਂ ਸੁਖਵਿੰਦਰ ਸਿੰਘ ਮੰਡੇਬਰ ਦੀ ਨਿਯੁਕਤੀ ’ਤੇ ਉਨ੍ਹਾਂ ਦੇ ਜੱਦੀ ਪਿੰਡ ਨਿਹੰਗ ਕੋਟਲਾ, ਜ਼ਿਲ੍ਹਾ ਰੂਪਨਗਰ ਦੇ ਵਸਨੀਕਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਇਸ ਨਿਯੁਕਤੀ ਨੂੰ ਪਿੰਡ ਲਈ ਮਾਣ ਵਾਲੀ ਗੱਲ ਦੱਸਿਆ।
ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਰਿਆਣਾ ਯੂਨਿਟ ਦੇ ਪ੍ਰਧਾਨ ਵਜੋਂ ਸੁਖਵਿੰਦਰ ਸਿੰਘ ਮੰਡੇਬਰ ਦੀ ਨਿਯੁਕਤੀ ’ਤੇ ਉਨ੍ਹਾਂ ਦੇ ਜੱਦੀ ਪਿੰਡ ਨਿਹੰਗ ਕੋਟਲਾ, ਜ਼ਿਲ੍ਹਾ ਰੂਪਨਗਰ ਦੇ ਵਸਨੀਕਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਇਸ ਨਿਯੁਕਤੀ ਨੂੰ ਪਿੰਡ ਲਈ ਮਾਣ ਵਾਲੀ ਗੱਲ ਦੱਸਿਆ। ਇਸ ਸਬੰਧੀ ਪਿੰਡ ਨਿਹੰਗ ਕੋਟਲਾ ਦੇ ਵਸਨੀਕ ਅਜਮੇਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਮੰਡੇਬਰ ਦੇ ਪਰਿਵਾਰ ਦੀਆਂ ਜੜ੍ਹਾਂ ਇਸ ਇਤਿਹਾਸਕ ਪਿੰਡ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਮੰਡੇਬਰ ਦੇ ਪੁਰਖੇ ਇਸੇ ਪਿੰਡ ਦੇ ਵਸਨੀਕ ਸਨ ਅਤੇ ਬਾਅਦ ਵਿਚ ਉਨ੍ਹਾਂ ਦਾ ਪਰਿਵਾਰ ਯਮੁਨਾਨਗਰ ਜਾ ਕੇ ਵੱਸ ਗਿਆ ਸੀ। ਅਜਮੇਰ ਸਿੰਘ ਅਨੁਸਾਰ ਸੁਖਵਿੰਦਰ ਸਿੰਘ ਮੰਡੇਬਰ, ਜਗਤ ਸਿੰਘ ਦੇ ਪੁੱਤਰ, ਸਿਬਾ ਸਿੰਘ ਦੇ ਪੋਤਰੇ ਅਤੇ ਕਿਰਪਾ ਸਿੰਘ ਦੇ ਪੜਪੋਤੇ ਹਨ। ਉਨ੍ਹਾਂ ਦੇ ਪਰਿਵਾਰਕ ਪੁਰਖਿਆਂ ਦਾ ਬਾਬਾ ਗੁਰਦਿੱਤਾ ਜੀ ਨਾਲ ਨਜ਼ਦੀਕੀ ਸਬੰਧ ਰਿਹਾ ਹੈ, ਜਿਸ ਕਾਰਨ ਇਸ ਪਰਿਵਾਰ ਦੀਆਂ ਇਤਿਹਾਸਕ ਜੜ੍ਹਾਂ ਪਿੰਡ ਵਾਸੀਆਂ ਲਈ ਵਿਸ਼ੇਸ਼ ਮਹੱਤਵ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਮਂਸ ਦੇ ਨਾਲ ਪਰਿਵਾਰ ਯਮੁਨਾਨਗਰ ਜਾ ਕੇ ਵੱਸ ਗਿਆ, ਪਰ ਆਪਣੇ ਜੱਦੀ ਪਿੰਡ ਨਾਲ ਜੁੜੀ ਸਾਂਝ ਅੱਜ ਵੀ ਮਾਣ ਦਾ ਵਿਸ਼ਾ ਹੈ। ਸੁਖਵਿੰਦਰ ਸਿੰਘ ਮੰਡੇਬਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਦੀ ਖ਼ਬਰ ਨਾਲ ਪਿੰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਅਜਮੇਰ ਸਿੰਘ ਨੇ ਸੁਖਵਿੰਦਰ ਸਿੰਘ ਮੰਡੇਬਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਪੁਰਖਿਆਂ ਅਤੇ ਜੱਦੀ ਪਿੰਡ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦੀ ਹੈ।