20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਮਲ ਚੌਹਾਨ ਵਲੋਂ ਰੂਪਨਗਰ ਦੀਆਂ ਦੋ ਵੱਖ - ਵੱਖ ਰਾਮ - ਲੀਲ੍ਹਾਵਾਂ ਵਿਚ ਸ਼ਿਰਕਤ ਸ੍ਰੀ ਸਨਾਤਨ ਧਰਮ ਸਭਾ ਰਾਮ-ਲੀਲ੍ਹਾ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਭੇਟ, ਦੋਵਾਂ ਕਮੇਟੀਆਂ ਵਲੋਂ ਸਨਮਾਨਿਤ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸਮਾਜ ਸੇਵੀ ਅਤੇ ਪ੍ਰਮੋਟਰ ਕਮਲ ਚੌਹਾਨ ਨੇ ਰੂਪਨਗਰ ਵਿਖੇ ਦੋ ਵੱਖ-ਵੱਖ ਥਾਵਾਂ ’ਤੇ ਕਰਵਾਈ ਜਾ ਰਹੀ ਰਾਮਲੀਲਾ ਵਿਚ ਸ਼ਿਰਕਤ ਕੀਤੀ। ਉਨ੍ਹਾਂ ਰਾਮਲੀਲਾ ਗਰਾਊਂਡ ਵਿਖੇ ਸ੍ਰੀ ਸਨਾਤਨ ਧਰਮ ਸਭਾ ਰਾਮ-ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਪ੍ਰਬੰਧਾਂ ਲਈ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸਮਾਜ ਸੇਵੀ ਅਤੇ ਪ੍ਰਮੋਟਰ ਕਮਲ ਚੌਹਾਨ ਨੇ ਰੂਪਨਗਰ ਵਿਖੇ ਦੋ ਵੱਖ-ਵੱਖ ਥਾਵਾਂ ’ਤੇ ਕਰਵਾਈ ਜਾ ਰਹੀ ਰਾਮਲੀਲਾ ਵਿਚ ਸ਼ਿਰਕਤ ਕੀਤੀ। ਉਨ੍ਹਾਂ ਰਾਮਲੀਲਾ ਗਰਾਊਂਡ ਵਿਖੇ ਸ੍ਰੀ ਸਨਾਤਨ ਧਰਮ ਸਭਾ ਰਾਮ-ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਪ੍ਰਬੰਧਾਂ ਲਈ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਇਹ ਰੂਪਨਗਰ ਦੀ ਸਭ ਤੋਂ ਪੁਰਾਣੀ ਰਾਮਲੀਲਾ ਕਮੇਟੀ ਹੈ। ਇਸ ਮੌਕੇ ਕਮੇਟੀ ਦੇ ਨੁਮਾਇੰਦਿਆਂ ਵਲੋਂ ਕਮਲ ਚੌਹਾਨ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਗਿਆਨੀ ਜੈਲ ਸਿੰਘ ਨਗਰ ਵਿਖੇ ਜੈ ਜਗਦੰਬੇ ਡਰਾਮੈਟਿਕ ਐਂਡ ਸੋਸ਼ਲ ਵੈਲਫੇਅਰ ਕਲੱਬ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਵਿੱਚ ਸ਼ਿਰਕਤ ਕੀਤੀ ਅਤੇ ਮੰਚਨ ਤੋਂ ਪਹਿਲਾਂ ਆਰਤੀ ਵਿਚ ਭਾਗ ਲਿਆ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਸੀ.ਏ. ਰਜੀਵ ਗੁਪਤਾ, ਐਡਵੋਕੇਟ ਉਦੇ ਵਰਮਾ ਅਤੇ ਸ਼ਕਤੀ ਤ੍ਰਿਪਾਠੀ ਸਮੇਤ ਸਮੂਹ ਕਮੇਟੀ ਵਲੋਂ ਕਮਲ ਚੌਹਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ। ਕਮਲ ਚੌਹਾਨ ਨੇ ਕਿਹਾ ਕਿ ਰਾਮਲੀਲਾ ਸਾਡੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜੋ ਭਗਵਾਨ ਸ੍ਰੀ ਰਾਮ ਜੀ ਦੇ ਆਦਰਸ਼ਾਂ ਅਤੇ ਬਦੀ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਦੋਵਾਂ ਕਮੇਟੀਆਂ ਵਲੋਂ ਧਾਰਮਿਕ ਵਿਰਸੇ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਸਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਦੇ ਭਰਾ ਨਰੇਸ਼ ਚੌਹਾਨ, ਵਿਜੇ ਚੌਹਾਨ ਅਤੇ ਓਂਕਾਰ ਚੌਹਾਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਦਲਵੀਰ ਸਿੰਘ ਜਟਾਣਾ ਵਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਵਿਧਾਇਕ ਦਿਨੇਸ਼ ਚੱਢਾ ਦੇ ਘਰ ਅੱਗੇ ਧਰਨਾ ਦੇ ਕੇ ਪੰਜਾਬ... ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ ਤੇ ਸਮੂਹਿਕ ਛੁੱਟੀ ਸੰਬੰਧੀ ਅਧਿਆਪਕਾਂ ਨੇ ਡੀ . ਈ . ਓ . ਨੂੰ ਸੌਂਪਿਆ ਪੱਤ...
Ad Position 24