ਭਾਈ ਦਲਵੀਰ ਸਿੰਘ ਜਟਾਣਾ ਵਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਵਿਧਾਇਕ ਦਿਨੇਸ਼ ਚੱਢਾ ਦੇ ਘਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰੂਪਨਗਰ ਦੇ ਆਗੂ ਭਾਈ ਦਲਵੀਰ ਸਿੰਘ ਜਟਾਣਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਮਾਨਸਾ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਘਰ ਅੱਗੇ ਦਿੱਤੇ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ।
ਵ
ਵਿਧਾਇਕ ਦੇ ਘਰ ਅੱਗੇ ਚਿਪਕਾਏ ਰੋਸ ਪੱਤਰ ਨਾਲ ਦਲਵੀਰ ਸਿੰਘ ਜਟਾਣਾ।
20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰੂਪਨਗਰ ਦੇ ਆਗੂ ਭਾਈ ਦਲਵੀਰ ਸਿੰਘ ਜਟਾਣਾ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਮਾਨਸਾ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਘਰ ਅੱਗੇ ਦਿੱਤੇ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਦੀ ਜਵਾਬਦੇਹੀ ਨੂੰ ਲੈ ਕੇ ਲੋਕਾਂ ਵਿਚ ਸਵਾਲ ਉੱਠ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ। ਭਾਈ ਜਟਾਣਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨਾਂ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾਵੇ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗੰਭੀਰਤਾ ਨਾਲ ਕੰਮ ਕੀਤਾ ਜਾਵੇ।