ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ ਤੇ ਰੂਪਨਗਰ ’ ਚ ਵਿਧਾਇਕ ਦਿਨੇਸ਼ ਚੱਢਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਵਿਧਾਇਕ ਦੀ ਕੋਠੀ ਅੱਗੇ ਬੈਰੀਕੇਡ ਪਾਰ ਕਰਕੇ ਚਿਪਕਾਇਆ ਰੋਸ ਪੱਤਰ
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) : ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ, ਮੁਲਾਜ਼ਮ, ਵਿਦਿਆਰਥੀ ਅਤੇ ਸਿਆਸੀ ਜਥੇਬੰਦੀਆਂ ਵੱਲੋਂ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਨਾਂ ਦਾ ਲਾਹਣਤ ਪੱਤਰ ਚਿਪਕਾਇਆ ਗਿਆ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਲੇ ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਉਠਾਈ।
ਹ
ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਰੋਸ ਪੱਤਰ ਸੌਂਪਦੇ ਹੋਏ ਇਲਾਕਾ ਵਾਸੀ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ।
20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) : ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ, ਮੁਲਾਜ਼ਮ, ਵਿਦਿਆਰਥੀ ਅਤੇ ਸਿਆਸੀ ਜਥੇਬੰਦੀਆਂ ਵੱਲੋਂ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਨਾਂ ਦਾ ਲਾਹਣਤ ਪੱਤਰ ਚਿਪਕਾਇਆ ਗਿਆ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਲੇ ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਉਠਾਈ। ਪ੍ਰਦਰਸ਼ਨਕਾਰੀਆਂ ਅਨੁਸਾਰ ਵਿਧਾਇਕ ਦਿਨੇਸ਼ ਚੱਢਾ ਆਪਣੀ ਕੋਠੀ ਅਤੇ ਦਫ਼ਤਰ ਵਿਚ ਮੌਜੂਦ ਨਹੀਂ ਸਨ। ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ। ਜਥੇਬੰਦੀਆਂ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕਾਰਕੁਨ ਬੈਰੀਕੇਡ ਪਾਰ ਕਰਕੇ ਕੋਠੀ ਅੱਗੇ ਪਹੁੰਚੇ ਅਤੇ ਲਾਹਣਤ ਪੱਤਰ ਚਿਪਕਾਇਆ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਜਵਾਬਦੇਹੀ ਤੈਅ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਸਤੀਫ਼ਾ ਦੇਣ ਅਤੇ ਡੀ.ਜੀ.ਪੀ. ਗੌਰਵ ਯਾਦਵ ਨੂੰ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਮਾਮਲੇ ਦੀ ਉੱਚ ਪੱਧਰੀ ਸੀ.ਬੀ.ਆਈ. ਜਾਂਚ ਕਰਵਾਉਣ ਅਤੇ ਪਰਿਵਾਰ ਦੀ ਸਹਿਮਤੀ ਨਾਲ ਪੀ.ਜੀ.ਆਈ. ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਪੋਸਟਮਾਰਟਮ ਕਰਵਾਉਣ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਮਾਨਸਾ ਦੇ ਦੋਵੇਂ ਐੱਸ.ਐੱਚ.ਓਜ਼, ਡੀ.ਐੱਸ.ਪੀ. ਅਤੇ ਡਰੱਗ ਇੰਸਪੈਕਟਰ ਵਿਰੁੱਧ ਕਾਰਵਾਈ ਕਰਨ, ਘਟਨਾ ਵਾਲੀ ਦੁਕਾਨ ’ਤੇ ਯਾਦਗਾਰੀ ਚਿੰਨ੍ਹ ਸਥਾਪਿਤ ਕਰਨ ਅਤੇ ਖਿਆਲਾ ਕਲਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਦੀ ਮੰਗ ਉਠਾਈ ਗਈ। ਪ੍ਰਦਰਸ਼ਨਕਾਰੀਆਂ ਨੇ ਕਥਿਤ ਹਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ, ਜ਼ਖ਼ਮੀਆਂ ਦਾ ਉੱਚ ਪੱਧਰੀ ਸਿਹਤ ਸੰਸਥਾਵਾਂ ਵਿਚ ਇਲਾਜ ਕਰਵਾਉਣ ਅਤੇ ਹਰੇਕ ਜ਼ਖ਼ਮੀ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਹੀਰਾ, ਸੀਨੀਅਰ ਮੀਤ ਪ੍ਰਧਾਨ ਕਰਨਵੀਰ ਸਿੰਘ ਸਿੱਧੂ, ਕੈਸ਼ੀਅਰ ਗੁਰਪਾਲ ਸਿੰਘ, ਰੁਪਿੰਦਰ ਪਾਲ ਸਿੰਘ, ਸੁਰਿੰਦਰ ਸਿੰਘ ਸ਼ਿੰਦਾ ਅਤੇ ਬਾਬਾ ਜੀ ਗੁਰਮੀਤ ਸਿ ੰਘ ਹਾਜ਼ਰ ਸਨ। ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ, ਲਖਬੀਰ ਸਿੰਘ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਿੱਲ, ਜਗਮੀਤ ਸਿੰਘ ਮੁਗਲ ਮਾਜਰੀ, ਮੁਖਤਿਆਰ ਸਿੰਘ ਫੂਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਯੂਨੀਅਨ ਦੇ ਸਤਨਾਮ ਸਿੰਘ ਮਾਜਰੀ ਸਮੇਤ ਹੋਰ ਨੁਮਾਇੰਦੇ ਵੀ ਮੌਜੂਦ ਸਨ। ਇਸ ਤੋਂ ਇਲਾਵਾ ਵਾਰਿਸ ਪੰਜਾਬ ਜਥੇਬੰਦੀ ਦੇ ਦਲਬੀਰ ਸਿੰਘ ਜਟਾਣਾ ਅਤੇ ਸੁਖਵਿੰਦਰ ਸਿੰਘ ਬੜਵਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ, ਬਲਵੰਤ ਸਿੰਘ ਗਿੱਲ ਮਾਜਰੀ ਜੱਟਾਂ , ਸੂਬਾ ਮੀਤ ਪ੍ਰਧਾਨ ਆਰ.ਪੀ. ਸ਼ੈਲੀ, ਸਾਬਕਾ ਕੌਂਸਲਰ ਅਤੇ ਅਕਾਲੀ ਆਗੂ ਗੁਰਮੁਖ ਸਿੰਘ ਸੈਣੀ, ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬੀਬੀ ਪ੍ਰੀਤਮ ਕੌਰ ਜਟਾਣਾ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਗੁਰਿੰਦਰ ਸਿੰਘ ਗੋਗੀ, ਹਰਪ੍ਰੀਤ ਸਿੰਘ ਬਸੰਤ, ਭਾਜਪਾ ਆਗੂ ਜਗਮਨਦੀਪ ਸਿੰਘ, ਧਰਮਿੰਦਰ ਸਿੰਘ ਭਿੰਦਾ ਨੋਧੇ ਮਾਜਰਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਨੁਮਾਇੰਦਿਆਂ ਸਮੇਤ ਵਿਦਿਆਰਥੀ ਤੇ ਮੁਲਾਜ਼ਮ ਜਥੇਬੰਦੀਆਂ ਅਤੇ ਇੰਟਕ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।