ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਨੰਨ੍ਹੇ-ਮੁੰਨੇ ਬੱਚਿਆਂ ਨੇ ਸ੍ਰੀ ਰਾਮ, ਲਕਸ਼ਮਣ, ਮਾਤਾ ਸੀਤਾ, ਹਨੂੰਮਾਨ ਜੀ ਅਤੇ ਰਾਵਣ ਦੇ ਰੂਪ ਧਾਰ ਕੇ ਸਭ ਦਾ ਮਨ ਮੋਹਿਆ
ਘਨੌਲੀ, 19 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸਵੀ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਵਿਸ਼ੇਸ਼ ਪਹਿਰਾਵਾ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਹਿੱਸਾ ਲਿਆ।
ਘਨੌਲੀ, 19 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਉਤਸਵੀ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਵਿਸ਼ੇਸ਼ ਪਹਿਰਾਵਾ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਗਤੀਵਿਧੀ ਦੌਰਾਨ ਬੱਚੇ ਭਗਵਾਨ ਸ੍ਰੀ ਰਾਮ, ਲਕਸ਼ਮਣ, ਮਾਤਾ ਸੀਤਾ, ਹਨੂੰਮਾਨ ਜੀ ਅਤੇ ਰਾਵਣ ਦੇ ਮਨਮੋਹਕ ਰੂਪਾਂ ਵਿਚ ਸਜ-ਧੱਜ ਕੇ ਸਕੂਲ ਪਹੁੰਚੇ। ਰੰਗ-ਬਿਰੰਗੇ ਪਹਿਰਾਵਿਆਂ ਅਤੇ ਮਨਮੋਹਕ ਰੂਪ-ਸੱਜਾ ਨਾਲ ਸਜੇ ਬੱਚਿਆਂ ਨੇ ਆਪਣੀ ਮਾਸੂਮੀਅਤ ਅਤੇ ਆਤਮ-ਵਿਸ਼ਵਾਸ ਨਾਲ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਰਾਵਣ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਹਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ, ਅਨਿਆਂ ਉੱਤੇ ਨਿਆਂ ਅਤੇ ਅਧਰਮ ਉੱਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਜੀਵਨ ਵਿੱਚ ਸੱਚਾਈ, ਨੇਕੀ, ਇਮਾਨਦਾਰੀ ਅਤੇ ਚੰਗੇ ਆਚਰਨ ਨੂੰ ਅਪਣਾਉਣ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਸਮੂਹ ਸਟਾਫ਼ ਵਲੋਂ ਸਾਰਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਬੱਚਿਆਂ ਨੂੰ ਹਮੇਸ਼ਾ ਚੰਗੇ ਕੰਮ ਕਰਨ ਤੇ ਬੁਰਾਈ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ।