20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੇ . ਈ . ਧਰਮਿੰਦਰ ਸਿੰਘ ਦੀ ਬਦਲੀ ਵਿਰੁੱਧ ਮੁਲਾਜ਼ਮਾਂ ਵਲੋਂ ਰੋਸ ਧਰਨਾ 27 ਅਕਤੂਬਰ ਨੂੰ ਐਕਸੀਅਨ ਓ ਐਂਡ ਐੱਮ, ਮੋਹਾਲੀ ਦੇ ਦਫ਼ਤਰ ਅੱਗੇ ਧਰਨੇ ਦਾ ਐਲਾਨ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸਬ-ਸਟੇਸ਼ਨ ਵਿਖੇ ਤਾਇਨਾਤ ਜੇ. ਈ.

Ad Position 21
No active advertisement
ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ । 20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸਬ-ਸਟੇਸ਼ਨ ਵਿਖੇ ਤਾਇਨਾਤ ਜੇ.ਈ. ਧਰਮਿੰਦਰ ਸਿੰਘ ਦੀ ਬਦਲੀ ਦੇ ਵਿਰੋਧ ਵਿਚ ਮੁਲਾਜ਼ਮਾਂ ਵਲੋਂ ਐਸ.ਐਸ.ਈ. ਰੋਪੜ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਬਦਲੀ ਦੀ ਕਾਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਅਤੇ ਇਸ ਨੂੰ ਰੱਦ ਕਰਕੇ ਧਰਮਿੰਦਰ ਸਿੰਘ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਬੰਧਕਾਂ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸੰਘਰਸ਼ ਦੀ ਅਗਲੀ ਕੜੀ ਵਜੋਂ 27 ਅਕਤੂਬਰ ਨੂੰ ਐਕਸੀਅਨ ਓ ਐਂਡ ਐਮ, ਮੋਹਾਲੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਸਮੂਹ ਮੁਲਾਜ਼ਮਾਂ ਨੂੰ ਇਸ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਧਰਮਿੰਦਰ ਸਿੰਘ ਦੀ ਬਦਲੀ ਰੱਦ ਕਰਕੇ ਇਨਸਾਫ਼ ਨਹੀਂ ਦਿੱਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਟੇਟ ਆਗੂ ਜਸਵੀਰ ਮੋਹਾਲੀ, ਸਰਕਲ ਪ੍ਰਧਾਨ ਮਲਕੀਤ ਸਿੰਘ, ਪਾਰਟ-ਟਾਈਮ ਸਵੀਪਰ ਯੂਨੀਅਨ ਦੇ ਸੂਬਾ ਪ੍ਰਧਾਨ ਸਰਦਾਰਾ ਸਿੰਘ ਗੱਜੂਮਾਜਰਾ, ਗੁਰਪ੍ਰੀਤ ਸਿੰਘ, ਪਰਦੀਪ ਕੁਮਾਰ, ਜਗਦੀਪ ਸਿੰਘ, ਸੁਖਚੈਨ ਸਿੰਘ, ਜਗਦੇਵ ਸਿੰਘ ਅਤੇ ਸਰਬਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ਤੋਂ ਪਹਿਲਾਂ ਇਲਾਕੇ ’ ਚ ਧਾਰਮਿਕ ਸਮਾਗਮ ਰਾਹੀਂ ਲੋਕਾਂ ਨਾਲ ਸਾਂਝ ਦਾ ਸੁਨੇਹਾ ਦੁਸਹਿਰੇ ਮੌਕੇ ਰਾਣਾ ਕ... ਅਗਲੀ ਖ਼ਬਰ ਮਾਂ ਭਗਵਤੀ ਨਵਦੁਰਗਾ ਪੂਜਾ ਸਮਿਤੀ ਵਲੋਂ ਗੌਰਵ ਰਾਣਾ ਦਾ ਵਿਸ਼ੇਸ਼ ਸਨਮਾਨ
Ad Position 24