20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਵਾਗਤ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ, ਰੂਪਨਗਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ, ਰੂਪਨਗਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪਦਉਨਤੀ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਜ਼ਿੰਮੇਵਾਰੀ ਸੰਭਾਲੀ ਹੈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਲੋਕਤੰਤਰ ਦਾ ਅਹਿਮ ਥੰਮ੍ਹ ਹੈ ਅਤੇ ਹਰ ਨਾਗਰਿਕ ਨੂੰ ਨਿਰਪੱਖ, ਪਾਰਦਰਸ਼ੀ ਤੇ ਸਮੇਂ ਸਿਰ ਨਿਆਂ ਦੇਣਾ ਇਸ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨਿਆਂ ਪ੍ਰਣਾਲੀ ਵਿਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਅਤੇ ਹਰ ਵਿਅਕਤੀ ਤੱਕ ਬਿਨਾਂ ਭੇਦਭਾਵ ਨਿਆਂ ਦੀ ਪਹੁੰਚ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰੂਪਨਗਰ ਵਿਚ ਨਿਆਂਇਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਅਦਾਲਤੀ ਕੰਮਕਾਜ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਯਤਨ ਕੀਤੇ ਜਾਣਗੇ। ਇਸ ਲਈ ਨਿਆਂਇਕ ਅਧਿਕਾਰੀਆਂ, ਵਕੀਲ ਭਾਈਚਾਰੇ ਅਤੇ ਸਬੰਧਤ ਧਿਰਾਂ ਦਾ ਸਹਿਯੋਗ ਮਹੱਤਵਪੂਰਨ ਹੈ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਮੁੱਖ ਨਿਆਂਇਕ ਮੈਜਿਸਟਰੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਹੋਰ ਨਿਆਂਇਕ ਅਧਿਕਾਰੀ ਹਾਜ਼ਰ ਸਨ। ਵਕੀਲ ਐਸੋਸੀਏਸ਼ਨ ਦੇ ਪ੍ਰਧਾਨ ਸ. ਰਜਿੰਦਰ ਸਿੰਘ ਰਾਜੂ ਸਮੇਤ ਵਕੀਲ ਭਾਈਚਾਰੇ ਦੇ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੇ ਵੀ ਹਰਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 21 ਅਤੇ 22 ਅਕਤੂਬਰ ਨੂੰ ਡੀ . ਸੀ . ਦਫ਼ਤਰ ਅੱਗੇ ਰੈਲੀਆਂ ਕਰਨ ਦਾ ਐਲਾਨ ਪੁਰਾਣੀ ਪੈਨਸ਼ਨ ਦ... ਅਗਲੀ ਖ਼ਬਰ 2027 ਦੀਆਂ ਚੋਣਾਂ ਤੋਂ ਪਹਿਲਾਂ ਇਲਾਕੇ ’ ਚ ਧਾਰਮਿਕ ਸਮਾਗਮ ਰਾਹੀਂ ਲੋਕਾਂ ਨਾਲ ਸਾਂਝ ਦਾ ਸੁਨੇਹਾ ਦੁਸਹਿਰੇ ਮੌਕੇ ਰਾਣਾ ਕ...
Ad Position 24