21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨੂਰਪੁਰ ਬੇਦੀ ’ਚ ਰਾਮ-ਲੀਲ੍ਹਾ ਦੀ ਦਸਵੀਂ ਨਾਈਟ ਦਾ ਗੌਰਵ ਰਾਣਾ ਨੇ ਕੀਤਾ ਉਦਘਾਟਨ

ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਸਥਾਨਕ ਸ਼ਿਵ ਮੰਦਰ ਵਿਖੇ ਰਾਮ ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੀ ਦਸਵੀਂ ਨਾਈਟ ਦਾ ਉਦਘਾਟਨ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੋਪੜ ਤੋਂ ਉਮੀਦਵਾਰ ਗੌਰਵ ਰਾਣਾ ਨੇ ਰੀਬਨ ਕੱਟ ਕੇ ਕੀਤਾ। ਉਨ੍ਹਾਂ ਕਿਹਾ ਕਿ ਰਾਮ-ਲੀਲ੍ਹਾ ਭਾਰਤੀ ਧਰਮ, ਸਭਿਆਚਾਰ ਅਤੇ ਪਰੰਪਰਾਵਾਂ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਵਾਲਾ ਮਹੱਤਵਪੂਰਨ ਮੰਚ ਹੈ।

Ad Position 21
No active advertisement
ਅਜੀਤ ਡੈਸਕ 21-10-2026
ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਸਥਾਨਕ ਸ਼ਿਵ ਮੰਦਰ ਵਿਖੇ ਰਾਮ ਲੀਲ੍ਹਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੀ ਦਸਵੀਂ ਨਾਈਟ ਦਾ ਉਦਘਾਟਨ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੋਪੜ ਤੋਂ ਉਮੀਦਵਾਰ ਗੌਰਵ ਰਾਣਾ ਨੇ ਰੀਬਨ ਕੱਟ ਕੇ ਕੀਤਾ। ਉਨ੍ਹਾਂ ਕਿਹਾ ਕਿ ਰਾਮ-ਲੀਲ੍ਹਾ ਭਾਰਤੀ ਧਰਮ, ਸਭਿਆਚਾਰ ਅਤੇ ਪਰੰਪਰਾਵਾਂ ਦੀ ਅਮੀਰ ਵਿਰਾਸਤ ਨੂੰ ਦਰਸਾਉਣ ਵਾਲਾ ਮਹੱਤਵਪੂਰਨ ਮੰਚ ਹੈ। ਇਸ ਰਾਹੀਂ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ, ਸਚਾਈ, ਧਰਮ ਅਤੇ ਮਰਿਆਦਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਦਾ ਹੈ। ਗੌਰਵ ਰਾਣਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮ ਸਮਾਜ ਵਿਚ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਾਜੇਸ਼ ਸ਼ਰਮਾ ਨੇ ਸ਼੍ਰੀ ਰਾਮ, ਡਾਕਟਰ ਉਕਾਂਰੇਸ਼ਵਰ ਸ਼ਰਮਾ ਨੇ ਲਕਸ਼ਮਣ, ਦਿਨੇਸ਼ ਕੁਮਾਰ ਨੇ ਸੁਖਬੀਰ, ਸੂਰਜ ਸ਼ਰਮਾ ਨੇ ਮੇਘਨਾਥ, ਦਿਨੇਸ਼ ਕੁਮਾਰ ਜੋਲੀ ਨੇ ਮੰਦੋਦਰੀ, ਸ਼ਿਵ ਕੁਮਾਰ ਕੁੰਦਰਾ ਨੇ ਹਨੂੰਮਾਨ, ਸੋਨੂੰ ਦੀਵਾਨ ਨੇ ਕੁੰਭਕਰਨ, ਸਮਰ ਵਸਿਸ਼ਟ ਨੇ ਅੰਗਦ ਦੀ ਭੂਮਿਕਾ ਅਦਾ ਕੀਤੀ। ਇਸ ਉਪਰੰਤ ਰਾਮ ਲੀਲ੍ਹਾ ਕਮੇਟੀ ਵਲੋਂ ਮੁੱਖ ਮਹਿਮਾਨ ਗੌਰਵ ਰਾਣਾ ਅਤੇ ਹੋਰ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਰਾਮ-ਲੀਲ੍ਹਾ ਕਮੇਟੀ ਦੇ ਪ੍ਰਧਾਨ ਵਿਜੇ ਸ਼ਰਮਾ, ਡਾ. ਸੰਜੀਵ ਕੁਮਾਰ, ਬਲਵੀਰ ਖਾਨ, ਹਰਪ੍ਰੀਤ ਕਾਲਾ, ਬਲਵਿੰਦਰ ਧਾਂਦਲੀ, ਨਰਿੰਦਰ ਬੱਗਾ, ਬੀਰੂ ਸ਼ਰਮਾ, ਸੂਰਜ ਸ਼ਰਮਾ, ਦਿਨੇਸ਼ ਹੱਲਣ, ਪਿੰਟੂ ਕਪੂਰ ਸਮੇਤ ਕਮੇਟੀ ਦੇ ਹੋਰ ਮੈਂਬਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਡਾ. ਪਰਮਿੰਦਰ ਸ਼ਰਮਾ ਨੂੰ ਸੂਬਾ ਕਾਰਜਕਾਰਨੀ ’ਚ ਲਿਆ ਕੇ ਦਿੱਤਾ ਸਿਆਸੀ ਸੰਕੇਤ ਅਗਲੀ ਖ਼ਬਰ ਗੁਰਮੀਤ ਗੋਗੀ ਨੇ ਵੱਖ-ਵੱਖ ਪਿੰਡਾਂ ’ਚ ਆਗੂਆਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ
Ad Position 24