ਦੁਸਹਿਰਾ ਉਤਸਵ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ
ਟੂਰਨਾਮੈਂਟ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ
ਮੋਰਿੰਡਾ, 20 ਅਕਤੂਬਰ (ਪ੍ਰਿਤਪਾਲ ਸਿੰਘ)- ਰਾਮ-ਲੀਲ੍ਹਾ ਕਮੇਟੀ ਮੋਰਿੰਡਾ ਵਲੋਂ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਦਸਹਿਰਾ ਉਤਸਵ ਤੇ ਰਾਮ-ਲੀਲ੍ਹਾ ਗਰਾਊਂਡ ਮੋਰਿੰਡਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਅੱਜ ਦੂਜੇ ਦਿਨ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ।
ਮੋਰਿੰਡਾ, 20 ਅਕਤੂਬਰ (ਪ੍ਰਿਤਪਾਲ ਸਿੰਘ)- ਰਾਮ-ਲੀਲ੍ਹਾ ਕਮੇਟੀ ਮੋਰਿੰਡਾ ਵਲੋਂ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਦਸਹਿਰਾ ਉਤਸਵ ਤੇ ਰਾਮ-ਲੀਲ੍ਹਾ ਗਰਾਊਂਡ ਮੋਰਿੰਡਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਅੱਜ ਦੂਜੇ ਦਿਨ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ। ਉਦਘਾਟਨੀ ਸਮਾਰੋਹ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਬਹੁਤ ਹੀ ਪਵਿੱਤਰ ਤਿਉਹਾਰ ਹੈ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਨੇਕੀ ਦੀ ਹਮੇਸ਼ਾ ਜਿੱਤ ਹੁੰਦੀ ਹੈ ਕਿਸੇ ਨੂੰ ਵੀ ਕੋਈ ਮਾੜਾ ਕੰਮ ਨਹੀਂ ਕਰਨਾ ਚਾਹੀਦਾ । ਅੱਜ ਟੂਰਨਾਮੈਂਟ ਦੌਰਾਨ ਹੋਏ ਕਬੱਡੀ ਦੇ ਮੁਕਾਬਲਿਆਂ ਵਿਚ 70 ਕਿੱਲੋ ਵਜ਼ਨ ਦੀ ਕਬੱਡੀ ਵਿਚ ਮੌਲੀ ਵੈਦਵਾਨ ਨੇ ਪਹਿਲਾ, ਬਜਹੇੜੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਕ ਪਿੰਡ ਓਪਨ ਧਨੌਰੀ ਦੀ ਟੀਮ ਨੇ ਪਹਿਲਾ ਬਜਹੇੜੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਇਸੇ ਤਰ੍ਹਾਂ ਆਲ ਓਪਨ ਕਬੱਡੀ ਮੁਕਾਬਲੇ ਵਿਚ ਬਾਬਾ ਗਾਜੀ ਦਾਸ ਕਲੱਬ ਧਨੌਰੀ ਵਲੋਂ ਪਹਿਲਾ ਅਤੇ ਦਮਹੇੜੀ ਦੀ ਟੀਮ ਵਲੋਂ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਟੂਰਨਾਮੈਂਟ ਦੌਰਾਨ ਬੈਸਟ ਜਾਫੀ ਦਾ ਇਨਾਮ ਗੁਰਸਿਮਰਨ ਸਿੰਘ ਨੰਨੂ ਧਨੌਰੀ ਨੂੰ ਦਿੱਤਾ ਗਿਆ ਅਤੇ ਵੈਸਟ ਰੇਡਰ ਦਾ ਇਨਾਮ ਅਮਨਦੀਪ ਸਿੰਘ ਅਮਨਾ ਨੂੰ ਦਿੱਤਾ ਗਿਆ। ਇਸ ਮੌਕੇ ਇਹ ਇਨਾਮਾਂ ਦੀ ਵੰਡ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਵਲੋਂ ਕੀਤੀ ਗਈ। ਟੂਰਨਾਮੈਂਟ ਉਪਰੰਤ ਮਸ਼ਹੂਰ ਦੋਗਾਣਾ ਜੋੜੀ ਦੀਪ ਢਿੱਲੋ ਅਤੇ ਜੈਸ਼ਮੀਨ ਜੱਸੀ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਦਿਆਂ ਆਪਣੇ ਦੋਗਾਣਿਆਂ ਨਾਲ ਦਰਸ਼ਕਾਂ ਦਾ ਮਨ ਮੋਹਿਆ। ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾ, ਕੌਂਸਲਰ ਮਨਦੀਪ ਸਿੰਘ ਬਾਜਵਾ, ਰਜੇਸ਼ ਕੁਮਾਰ ਸਸ਼ੋਧੀਆ, ਸਾਬਕਾ ਪ੍ਰਧਾਨ ਰਕੇਸ਼ ਕੁਮਾਰ ਬੱਗਾ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਠੇਕੇਦਾਰ ਬਲਵੀਰ ਸਿੰਘ ਲਾਲਾ, ਕਾਂਗਰਸੀ ਆਗੂ ਦਰਸ਼ਨ ਸਿੰਘ ਸੰਧੂ, ਸਿਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਸ਼ਰਮਾ, ਸਾਬਕਾ ਪ੍ਰਧਾਨ ਧਰਮਪਾਲ ਥੰਮਣ, ਕੌਂਸਲਰ ਮਹਿੰਦਰ ਸਿੰਘ ਢਿੱਲੋ, ਠੇਕੇਦਾਰ ਅਜੇ ਕੁਮਾਰੀ ਰਿੰਕੂ, ਚਰਨਜੀਤ ਚੰਨੀ, ਹਰਜੋਤ ਸਿੰਘ ਢੰਗਰਾਲੀ, ਅਲੀ, ਰਾਮਪਾਲ ਥੰਮਣ ਅਤੇ ਮਾਸਟਰ ਅਜੈਬ ਸਿੰਘ ਆਦਿ ਹਾਜ਼ਰ ਸਨ।