ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਅੱਜ ਤੋਂ
ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਕਰਨੈਲ ਸਿੰਘ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਪ੍ਰਭਾਤ ਫੇਰੀਆਂ 21 ਅਕਤੂਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਲਗਾਤਾਰ ਜਾਰੀ ਰਹਿਣਗੀਆਂ। ਇਸ ਸਬੰਧੀ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਰੋਜ਼ਾਨਾ ਸਵੇਰੇ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਹੋਣਗੀਆਂ।
ਸ
ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀਆਂ ਜਾਣ ਵਾਲੀਆਂ ਪ੍ਰਭਾਤ ਫੇਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਤਾ ਗੁਰਚਰਨ ਕੌਰ ਤੇ ਹੋਰ।
21-10-2026
ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਕਰਨੈਲ ਸਿੰਘ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਪ੍ਰਭਾਤ ਫੇਰੀਆਂ 21 ਅਕਤੂਬਰ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜੋ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਲਗਾਤਾਰ ਜਾਰੀ ਰਹਿਣਗੀਆਂ। ਇਸ ਸਬੰਧੀ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਰੋਜ਼ਾਨਾ ਸਵੇਰੇ ਤੜਕਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਹੋਣਗੀਆਂ। ਇਸ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਤੇ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜੱਸ ਗਾਇਨ ਕਰਦਿਆਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਸੰਗਤਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਭਾਤ ਫੇਰੀਆਂ ਦਾ ਮੁੱਖ ਉਦੇਸ਼ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ, ਨਾਮ ਸਿਮਰਨ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪਿਆਰ, ਭਾਈਚਾਰੇ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ, ਜਿਸ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ ਦੀ ਸੰਪੂਰਨਤਾ ਹੋਵੇਗੀ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਵੱਧ-ਚੜ੍ਹ ਕੇ ਹਾਜ਼ਰੀ ਭਰਨ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਬੀਬੀ ਤਜਿੰਦਰ ਕੌਰ, ਸੁਰਿੰਦਰ ਪਾਲ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਹਰਜੀਤ ਕੌਰ, ਸੁਰਿੰਦਰ ਕੌਰ, ਜਸਵੰਤ ਕੌਰ, ਤਰਨਜੀਤ ਕੌਰ, ਬਲਬੀਰ ਕੌਰ ਅਤੇ ਰਵਿੰਦਰ ਕੌਰ ਆਦਿ ਹਾਜ਼ਰ ਸਨ।