20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ-ਹਿਮਾਚਲ ਸਰਹੱਦ ’ਤੇ ਐਂਟਰੀ ਟੈਕਸ ਖ਼ਤਮ ਕਰਨ ਤੇ ਮਾਜਰਾ ਕਚਰਾ ਪਲਾਂਟ ਬੰਦ ਕਰਨ ਦੀ ਮੰਗ 6.10 ਲੱਖ ਰੁਪਏ ਜੁਰਮਾਨੇ ਦੇ ਬਾਵਜੂਦ ਪਲਾਂਟ ਸੀਲ ਨਾ ਕਰਨ ’ਤੇ ਉਠਾਏ ਸਵਾਲ- ਗੌਰਵ ਰਾਣਾ

ਰੂਪਨਗਰ, 20 ਅਕਤੂਬਰ (ਸਤਨਾਮ ਸਿੰਘ ਸੱਤੀ)- ਪੰਜਾਬ-ਹਿਮਾਚਲ ਸਰਹੱਦ ’ਤੇ ਐਂਟਰੀ ਟੈਕਸ ਖ਼ਤਮ ਕਰਨ ਅਤੇ ਮਾਜਰਾ ਸਥਿਤ ਕਚਰਾ ਪਲਾਂਟ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਮੋਰਚਾ ਦੇ ਕਨਵੀਨਰ ਤੇ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਆਗੂ ਗੌਰਵ ਰਾਣਾ ਨੇ ਹਿਮਾਚਲ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਣੀਆ ਅੱਗੇ ਮੁੱਦਾ ਉਠਾਇਆ। ਦਭੋਟਾ ਨੇੜੇ ਪਿੰਡ ਮਾਜਰਾ ਵਿਖੇ ਪ੍ਰਦੂਸ਼ਣ ਦੇ ਮਾਮਲੇ ਸਬੰਧੀ ਪਹੁੰਚੇ ਸਪੀਕਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਿਮਾਚਲ ਦੇ ਲਗਪਗ 33 ਐਂਟਰੀ ਟੈਕਸ ਪੁਆਇੰਟਾਂ ’ਤੇ ਵਾਹਨਾਂ ਤੋਂ ਵਸੂਲੀ ਸਰਹੱਦੀ ਲੋਕਾਂ ਲਈ ਵੱਡੀ ਸਮੱਸਿਆ ਹੈ।

Ad Position 21
No active advertisement
ਅਜੀਤ ਡੈਸਕ 21-10-2026
ਰੂਪਨਗਰ, 20 ਅਕਤੂਬਰ (ਸਤਨਾਮ ਸਿੰਘ ਸੱਤੀ)- ਪੰਜਾਬ-ਹਿਮਾਚਲ ਸਰਹੱਦ ’ਤੇ ਐਂਟਰੀ ਟੈਕਸ ਖ਼ਤਮ ਕਰਨ ਅਤੇ ਮਾਜਰਾ ਸਥਿਤ ਕਚਰਾ ਪਲਾਂਟ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਮੋਰਚਾ ਦੇ ਕਨਵੀਨਰ ਤੇ ਪੰਜਾਬ ਸਾਂਝੀਵਾਲਤਾ ਦਲ ਦੇ ਹਲਕਾ ਰੂਪਨਗਰ ਤੋਂ ਆਗੂ ਗੌਰਵ ਰਾਣਾ ਨੇ ਹਿਮਾਚਲ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਣੀਆ ਅੱਗੇ ਮੁੱਦਾ ਉਠਾਇਆ। ਦਭੋਟਾ ਨੇੜੇ ਪਿੰਡ ਮਾਜਰਾ ਵਿਖੇ ਪ੍ਰਦੂਸ਼ਣ ਦੇ ਮਾਮਲੇ ਸਬੰਧੀ ਪਹੁੰਚੇ ਸਪੀਕਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਿਮਾਚਲ ਦੇ ਲਗਪਗ 33 ਐਂਟਰੀ ਟੈਕਸ ਪੁਆਇੰਟਾਂ ’ਤੇ ਵਾਹਨਾਂ ਤੋਂ ਵਸੂਲੀ ਸਰਹੱਦੀ ਲੋਕਾਂ ਲਈ ਵੱਡੀ ਸਮੱਸਿਆ ਹੈ। ਉਨ੍ਹਾਂ ਰੂਪਨਗਰ, ਮੋਹਾਲੀ, ਹੁਸ਼ਿਆਰਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਐਂਟਰੀ ਟੈਕਸ ਤੋਂ ਛੋਟ ਦੇਣ ਦੀ ਮੰਗ ਕੀਤੀ। ਸਪੀਕਰ ਕੁਲਦੀਪ ਸਿੰਘ ਪਠਾਣੀਆ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ। ਇਸ ਮੌਕੇ ਨਾਲਾਗੜ੍ਹ ਦੇ ਵਿਧਾਇਕ ਹਰਦੀਪ ਸਿੰਘ ਬਾਬਾ ਨੇ ਕਿਹਾ ਕਿ ਟੈਕਸ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ ਤੇ ਪੰਜ ਕਿੱਲੋਮੀਟਰ ਵਾਲੇ ਪਾਸ ਦੀ ਵਿਵਸਥਾ ਲਾਗੂ ਕਰ ਦਿੱਤੀ ਗਈ ਹੈ। ਇਸ ’ਤੇ ਗੌਰਵ ਰਾਣਾ ਨੇ ਕਿਹਾ ਕਿ ਇਹ ਲੋਕਾਂ ਲਈ ਠੋਸ ਰਾਹਤ ਨਹੀਂ ਹੈ ਅਤੇ ਟੈਕਸ ਪੂਰੀ ਤਰ੍ਹਾਂ ਖ਼ਤਮ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਗੌਰਵ ਰਾਣਾ ਨੇ ਮਾਜਰਾ ਸਥਿਤ ਸ਼ਿਵਾਲਿਕ ਸਾਲਿਡ ਵੈਸਟ ਮੈਨੇਜਮੈਂਟ ਲਿਮਟਿਡ ਦੇ ਕਚਰਾ ਪਲਾਂਟ ’ਤੇ ਵਾਤਾਵਰਣੀ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿਚ 6 ਲੱਖ 10 ਹਜ਼ਾਰ ਰੁਪਏ ਦਾ ਮੁਆਵਜ਼ਾ ਲਗਾਏ ਜਾਣ ਦੇ ਬਾਵਜੂਦ ਇਸ ਨੂੰ ਸੀਲ ਨਾ ਕਰਨ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸਿਰਫ਼ ਜੁਰਮਾਨਾ ਲਗਾਉਣਾ ਕਾਫ਼ੀ ਨਹੀਂ, ਸਗੋਂ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਠੋਸ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨਾਲਾਗੜ੍ਹ ਤੇ ਪੰਜਾਬ ਨਾਲ ਲੱਗਦੇ ਹਿਮਾਚਲ ਦੇ ਹੋਰ ਖੇਤਰਾਂ ਵਿਚ ਪ੍ਰਦੂਸ਼ਣ ਫੈਲਾਉਣ ਵਾਲੀਆਂ ਫ਼ੈਕਟਰੀਆਂ ਦੀ ਨਿਰਪੱਖ ਜਾਂਚ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸਪੀਕਰ ਕੁਲਦੀਪ ਸਿੰਘ ਪਠਾਣੀਆ ਨੇ ਦੱਸਿਆ ਕਿ ਮਾਜਰਾ ਮਾਮਲੇ ਦੀ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇ ਮਹੀਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਬੰਧਿਤ ਅਧਿਕਾਰੀਆਂ ਅਤੇ ਕਚਰਾ ਪਲਾਂਟ ਦੇ ਪ੍ਰਬੰਧਕਾਂ ਨੂੰ ਲਿਖਤੀ ਰਿਕਾਰਡ ਸਮੇਤ ਤਲਬ ਕੀਤਾ ਜਾ ਰਿਹਾ ਹੈ। ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੀਆਂ ਸਤਵਿੰਦਰ ਕੌਰ, ਪ੍ਰਧਾਨ ਰੀਤੂ ਰਾਣੀ ਅਤੇ ਮਾਜਰਾ ਦੇ ਉਪ ਪ੍ਰਧਾਨ ਗੁਰਦਿਆਲ ਸਿੰਘ ਨੇ ਕਿਹਾ ਕਿ ਕਚਰਾ ਪਲਾਂਟ ਦੀ ਮਿਆਦ ਜਨਵਰੀ ਵਿਚ ਖ਼ਤਮ ਹੋਣ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਪਲਾਂਟ ਬੰਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਮਿਆਦ ਵਧਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ। ਗੌਰਵ ਰਾਣਾ ਨੇ ਕਿਹਾ ਕਿ ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਂਟਰੀ ਟੈਕਸ ਤੋਂ ਪੂਰੀ ਛੋਟ, ਪ੍ਰਦੂਸ਼ਿਤ ਉਦਯੋਗਾਂ ਦੀ ਜਾਂਚ ਅਤੇ ਕਚਰਾ ਪਲਾਂਟ ਬਾਰੇ ਠੋਸ ਕਾਰਵਾਈ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 4 ਰੋਜ਼ਾ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਅੱਜ ਤੋਂ
Ad Position 24